Thursday, January 1, 2026

ਵਾਤਾਵਰਣ ਬਚਾਉਣ ਲਈ ਰੁੱਖ ਲਗਾ ਕੇ ਆਪਣਾ ਕੀਮਤੀ ਯੋਗਦਾਨ ਪਾਈਏ- ਸਿਵਲ ਸਰਜਨ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾ ਕੇ ਵਾਤਾਰਣ ਦੀ ਸ਼ੁੱਧਤਾ ਲਈ ਸ਼ੰਦੇਸ਼ ਦਿੱਤਾ।ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਪਲਾਸਟਿਕ ਮਿੰਟਾਂ ਲਈ ਲਾਭਦਾਇਕ ਪਰ ਦਹਾਕਿਆਂ ਲਈ ਨੁਕਸਾਨਦੇਹ ਸਾਬਿਤ ਹੁੰਦਾ ਹੈ।ਪਲਾਸਟਿਕ ਦੀਆਂ ਬੋਤਲਾਂ, ਸਟ੍ਰਾਸ, ਕੱਪ-ਪਲੇਟਾਂ ਅਤੇ ਬੈਗ ਲਗਭਗ 20 ਸਾਲਾਂ ਤੱਕ ਵੀ ਨਸ਼ਟ ਨਹੀਂ ਹੁੰਦੇ ਅਤੇ ਇਹਨਾਂ ਦੀ ਵਜ੍ਹਾ ਨਾਲ ਧਰਤੀ ਹੇਠਾਂ ਬਹੁਤ ਹੀ ਹਾਨੀਕਾਰਕ ਰਸਾਇਣ ਉਤਪੰਨ ਹੋ ਜਾਂਦੇ ਹਨ।ਉਹਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਅੱਜ ਦੇ ਦਿਨ ਪ੍ਰਣ ਕਰੀਏ ਕਿ ਪਲਾਸਟਿਕ ਦੀ ਵਰਤੋਂ ਤੋਂ ਪ੍ਰਹੇਜ਼ ਕਰਦੇ ਹੋਏ, ਵਾਤਾਵਰਣ ਦੇ ਬਚਾਉ ਵਿੱਚ ਰੁੱਖ ਲਗਾ ਕੇ ਆਪਣਾ ਕੀਮਤੀ ਯੋਗਦਾਨ ਪਾਈਏ।ਵਾਤਾਵਰਣ ਨੂੰ ਸ਼ੁੱਧ ਅਤੇ ਸਾਫ ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣਾ ਹਰੇਕ ਇਨਸਾਨ ਦਾ ਫਰਜ਼ ਹੈ।ਇਸ ਲਈ ਜਿਥੇ ਵੀ ਕੋਈ ਦਰੱਖਤ ਸੁੱਕ ਗਿਆ ਹੋਵੇ ਜਾਂ ਬਿਰਧ ਹੋ ਗਿਆ ਹੋਵੇ ਉਸ ਦੀ ਜਗ੍ਹਾ ਤੁਰੰਤ ਨਵਾਂ ਬੂਟਾ ਲਗਾਉਣਾ ਚਾਹਿਦਾ ਹੈ।ਇਸ ਤੋਂ ਇਲਾਵਾ ਦਰਖਤਾਂ ਦੀ ਬੇਲੋੜੀ ਕਟਾਈ ਤੋਂ ਤੌਬਾ ਕਰਨੀ ਚਾਹੀਦੀ ਹੈ।
ਇਸ ਅਵਸਰ ਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜਿਲਾ੍ ਟੀਕਾਕਰਣ ਅਫਸਰ ਡਾ. ਭਾਰਤੀ ਧਵਨ, ਜਿਲ੍ਹਾ ਸਿਹਤ ਅਫਸਰ ਡਾ ਜਸਪਾਲ ਸਿੰਘ, ਡੀ.ਡੀ.ਐਚ.ਓ ਡਾ. ਜਗਨਜੋਤ ਕੌਰ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਰਜੋਤ ਕੌਰ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਡੀ.ਪੀ.ਐਮ ਸੁਖਜਿੰਦਰ ਸਿੰਘ, ਏ.ਐਮ.ਓ ਗੁਰਦੇਵ ਸਿੰਘ, ਰੋਸ਼ਨ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਅਤੇ ਸਮੂਹ ਸਟਾਫ ਹਾਜ਼ਰ ਸੀ।

Check Also

ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ

ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …