Friday, July 4, 2025
Breaking News

ਕਮਿਸ਼ਨਰ ਨਗਰ ਨਿਗਮ ਵਲੋਂ ਐਲ.ਐਨ.ਟੀ ਕੰਪਨੀ ਨੂੰ ਸਮਾਂਬੱਧ ਤਰੀਕੇ ਨਾਲ ਕੰਮ ਨਿਪਟਾਉਣ ਦੀਆਂ ਹਦਾਇਤਾਂ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਪੰਜਾਬ ਮਿਉਂਸੀਪਲ ਸਰਵਿਸਜ਼ ਇੰਪਰੂਵਮੈਂਟ ਪ੍ਰੋਜੈਕਟ ਦੀ ਸਮੀਖਿਆ ਕੀਤੀ ਗਈ।ਇਹ ਪ੍ਰੌਜੈਕਟ ਨਗਰ ਨਿਗਮ ਅੰਮ੍ਰਿਤਸਰ ਵਲੋਂ ਆਉਣ ਵਾਲੇ ਸਮੇਂ ਵਿੱਚ ਅਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ ਕਰਕੇ ਅੰਮ੍ਰਿਤਸਰ ਸ਼ਹਿਰ ਦੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ।ਇਹ ਪ੍ਰੋਜੈਕਟ ਨਗਰ ਨਿਗਮ ਅੰਮ੍ਰਿਤਸਰ ਵਲੋਂ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ।ਮੀਟਿੰਗ ਵਿੱਚ ਪ੍ਰੋਜੈਕਟ ਦੇ ਸੀ.ਓ ਅਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਪ੍ਰੋਜੈਕਟ ਮੈਨੇਜਰ ਸੈਨੀ, ਐਲ.ਐਨ.ਟੀ ਕੰਪਨੀ ਦੇ ਪ੍ਰੋਜੈਕਟ ਮੈਨੇਜਰ ਰਾਹੁਲ ਪਟੇਲ, ਸੀਨੀਅਰ ਕੰਸਟਰੱਕਸ਼ਨ ਮੈਨੇਜਰ ਅਸ਼ਵਨੀ ਸ਼ਰਮਾ, ਸ਼ਿਵ ਕੁਮਾਰ ਸੋਨੀ, ਸੀ.ਐਫ.ਓ ਜਤਿੰਦਰ ਵਾਸਲ ਅਤੇ ਹੋਰ ਇਸ ਮੀਟਿੰਗ ਵਿੱਚ ਸ਼ਾਮਲ ਸਨ।ਮੀਟਿੰਗ ਦੌਰਾਨ ਪ੍ਰੋਜੈਕਟ ਮੈਨੇਜਰ ਨੇ ਕਮਿਸ਼ਨਰ ਨੂੰ ਪ੍ਰੋਜੈਕਟ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਦੱਸਿਆ ਕਿ ਐਨ.ਐਲ.ਟੀ ਕੰਪਨੀ ਨੂੰ ਸਾਰੇ ਕੰਮ ਸਮਾਂਬੱਧ ਤਰੀਕੇ ਨਾਲ ਕਰਨ ਲਈ ਕਈ ਵਾਰ ਕਿਹਾ ਗਿਆ ਹੈ, ਪਰ ਲੇਬਰ ਦੀ ਘਾਟ ਕਾਰਨ ਕੰਮ ਵਿੱਚ ਦੇਰੀ ਹੋ ਰਹੀ ਹੈ।ਕਮਿਸ਼ਨਰ ਨੇ ਪ੍ਰੋਜੈਕਟ ਮੈਨੇਜਰ ਰਾਹੁਲ ਪਟੇਲ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਕੰਪਨੀ ਵਲੋਂ ਕੰਮ ਪੂਰਾ ਕਰਨ ਦੀ ਸਮਾਂ ਸੀਮਾ ਨੂੰ ਧਿਆਨ ਵਿੱਚ ਰੱਖਦੇ ਹੋਏ ਮਜ਼ਦੂਰਾਂ ਦੀ ਗਿਣਤੀ ਜਲਦੀ ਤੋਂ ਜਲਦੀ ਵਧਾਈ ਜਾਵੇ ਅਤੇ ਉਸਾਰੀ ਮਸ਼ੀਨਰੀ ਅਤੇ ਹੋਰ ਲੋੜੀਂਦੇ ਸਾਧਨ ਵੀ ਵਧਾਏ ਜਾਣ ਤਾਂ ਜੋ ਕੰਮ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ।ਉਹਨਾਂ ਇਹ ਵੀ ਹਦਾਇਤ ਕੀਤੀ ਕਿ ਕੰਪਨੀ ਵਲੋਂ ਸਹਿਰ ਵਿੱਚ ਕੀਤੇ ਵੀ ਉਸਾਰੀ ਦਾ ਕੰਮ ਕਰਦੇ ਸਮੇਂ ਕੰਪਨੀ ਵਲੋਂ ਆਮ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਦਾ ਪੂਰਾ ਖਿਆਲ ਰੱਖਿਆ ਜਾਵੇ।ਕਮਿਸ਼ਨਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਨਗਰ ਨਿਗਮ ਦੀਆਂ ਸੇਵਾਵਾਂ ਨੂੰ ਡਿਜ਼ੀਟਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸੇਵਾਵਾਂ ਦਾ ਲਾਭ ਆਸਾਨੀ ਨਾਲ ਅਤੇ ਸਮੇਂ ਸਿਰ ਮਿਲ ਸਕੇ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …