ਭੀਖੀ, 7 ਜੂਨ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ।ਸਕੂਲ ਚੇਅਰਮੈਨ ਰਿਸ਼ਵ ਸਿੰਗਲਾ ਅਤੇ
ਸਮੂਹ ਸਟਾਫ ਨੇ ਵਾਤਾਵਰਣ ਦਿਵਸ ਮੌਕੇ ਸਕੂਲ ਦੇ ਆਲੇ ਦੁਆਲੇ ਪੌਦੇ ਲਗਾਏ।ਚੇਅਰਮੈਨ ਸਿੰਗਲਾ ਵੱਲੋਂ ਸਾਲ 2025 ਵਿੱਚ ਇਹ ਪ੍ਰਣ ਕੀਤਾ ਕਿ ਪਲਾਸਟਿਕ ਨੂੰ ਪੂਰਨ ਤੌਰ ‘ਤੇ ਖਤਮ ਕਰਨਾ ਹੈ, ਕਿਉਂਕਿ ਪਲਾਸਟਿਕ ਕਦੇ ਵੀ ਖਤਮ ਨਹੀਂ ਹੁੰਦਾ, ਜਿਸ ਨਾਲ ਵੱਡੇ-ਵੱਡੇ ਕੂੜੇ ਦੇ ਢੇਰ ਲੱਗ ਜਾਂਦੇ ਹਨ।ਉਹਨਾ ਨੇ ਕਿਹਾ ਕਿ ਸਾਨੂੰ ਇਸ ਦੀ ਜਗ੍ਹਾ ਕੱਪੜੇ ਵਾਲੇ ਲਿਫਾਫਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਆਲਾ ਦੁਆਲਾ ਅਤੇ ਵਾਤਾਵਰਨ ਸਾਫ਼ ਹੋ ਸਕੇ।ਬੱਚਿਆਂ ਅਤੇ ਸਟਾਫ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਪ੍ਰਿੰਸਪਲ ਮੈਡਮ ਕਿਰਨ ਰਤਨ ਅਤੇ ਸਮੂਹ ਸਟਾਫ ਹਾਜ਼ਰ ਰਿਹਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media