ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ
ਸਰਕਾਰ ਵਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲਾਂ, ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ।ਸ਼੍ਰੀਮਤੀ ਮੀਨਾ ਦੇਵੀ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀਆਂ ਗਈ ਹੈ।ਜਿਹਨਾਂ ਸਕੂਲਾਂ ਵਲੋਂ ਹਾਲੇ ਤੱਕ ਵੀ ਆਪਣੇ ਸਕੂਲ ਦੀ ਰਜਿਸਟ੍ਰੇਸ਼ਨ ਨਹੀਂ ਕਰਵਾਈ ਗਈ, ਉਹਨਾਂ ਲਈ 30 ਜੂਨ ਤੱਕ ਆਪਣੇ ਸਕੂਲ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ।ਇਸ ਸਬੰਧ ਵਿੱਚ ਵਿਭਾਗ ਦੀ ਵੈਬਸਾਈਟ ‘ਤੇ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਇਹ ਰਜਿਸਟ੍ਰੇਸ਼ਨ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ 24 ਮਜੀਠਾ ਰੋਡ ਅੰਮ੍ਰਿਤਸਰ ਵਿਖੇ ਹੋਵੇਗੀ।ਅਣਰਜਿਸਟਰਡ ਸੰਸਥਾਵਾਂ ਵਿਰੁੱਧ ਵਿਭਾਗੀ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਜਿਲ੍ਹਾ ਅੰਮ੍ਰਿਤਸਰ ਨਾਲ ਤਾਲਮੇਲ ਕਰ ਕੇ ਐਪਲੀਕੇਸ਼ਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ।ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜਮੀ ਹੈ।ਰਜਿਸਟ੍ਰੇਸ਼ਨ ਦੋਰਾਨ ਜੇ ਕੋਈ ਪ੍ਰੇਸ਼ਾਨੀ ਹੁੰਦੀ ਹੈ ਤਾਂ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਜਿਲ੍ਹਾ ਅੰਮ੍ਰਿਤਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਜਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ।ਜੇਕਰ ਕੋਈ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਢੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media