ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਨੇ ਵਿਦਿਆਰਥੀਆਂ ਦੇ
ਹਿੱਤਾਂ ਨੂੰ ਮੁੱਖ ਰੱਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਾਰੀਆਂ ਪ੍ਰੀਖਿਆਵਾਂ ਦੇ ਨਤੀਜੇ 15 ਦਿਨਾਂ ਦੇ ਅੰਦਰ ਜਾਰੀ ਕਰਨ ਦੀ ਹਦਾਇਤ ਦਿੱਤੀ ਸੀ।ਇਸ ਦਿਸ਼ਾ ਵਿੱਚ ਗੁਰੂ ਰਾਮਦਾਸ ਸਕੂਲ ਆਫ ਪਲੈਨਿੰਗ ਨੇ ਸ਼ਲਾਘਾਯੋਗ ਪ੍ਰਦਰਸ਼ਨ ਕਰਦਿਆਂ ਐਮ.ਟੈਕ ਟਰਾਂਸਪੋਰਟ ਪਲਾਨਿੰਗ ਸਮੈਸਟਰ ਚੌਥਾ, ਐਮ.ਟੈਕ ਅਰਬਨ ਪਲਾਨਿੰਗ ਸਮੈਸਟਰ ਚੌਥਾ, ਬੈਚਲਰ ਆਫ ਪਲੈਨਿੰਗ ਅਰਬਨ ਸਮੈਸਟਰ ਛੇਵਾਂ, ਐਮ.ਟੈਕ ਟਰਾਂਸਪੋਰਟ ਪਲਾਨਿੰਗ ਸਮੈਸਟਰ ਦੂਜਾ, ਬੈਚਲਰ ਆਫ ਪਲੈਨਿੰਗ ਅਰਬਨ ਸਮੈਸਟਰ ਛੇਵਾਂ ਅਤੇ ਐਮ.ਟੈਕ ਅਰਬਨ ਪਲਾਨਿੰਗ ਸਮੈਸਟਰ ਦੂਜਾ ਦੇ ਨਤੀਜੇ ਨਿਰਧਾਰਤ ਸਮੇਂ ਤੋਂ ਪਹਿਲਾਂ ਐਲਾਨ ਦਿੱਤੇ ਹਨ।
ਇਸ ਉਪਲੱਬਧੀ ’ਤੇ ਵਾਈਸ ਚਾਂਸਲਰ ਨੇ ਵਿਭਾਗ ਦੀ ਟੀਮ ਅਤੇ ਮੁਖੀ ਪ੍ਰੋ. ਅਸ਼ਵਨੀ ਲੁਥਰਾ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਯੂਨੀਵਰਸਿਟੀ ਦੀ ਪ੍ਰਬੰਧਕੀ ਸਮਰੱਥਾ ਦਾ ਪ੍ਰਤੀਕ ਦੱਸਿਆ।ਡਾ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਸਾਰੇ ਵਿਭਾਗਾਂ ਨੂੰ ਇਹ ਮਿਆਰ ਅਪਣਾਉਣ ਅਤੇ 15 ਦਿਨਾਂ ਦੇ ਅੰਦਰ ਨਤੀਜੇ ਜਾਰੀ ਕਰਨ ਦੀ ਅਪੀਲ ਕੀਤੀ।ਉਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਦੇ ਹੋਰ ਵਿਭਾਗ ਵੀ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਨਗੇ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media