ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਇੱਕ ਧਾਰਮਿਕ ਸਮਾਗਮ ਹਲਕਾ ਦੱਖਣੀ ਦੀ ਵਾਰਡ ਨੰ. 46 ਦੇ ਇੰਚਾਰਜ਼ ਸੰਦੀਪ ਸਿੰਘ ਸ਼ੈਰੀ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ।ਸਮਾਗਮ ਵਿੱਚ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਖਾਸ ਤੌਰ ’ਤੇ ਪਹੁੰਚ ਕੇ ਹਾਜ਼ਰੀ ਭਰੀ।ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਵਾਰਡ ਇੰਚਾਰਜ਼ ਸੰਦੀਪ ਸਿੰਘ ਸ਼ੈਰੀ ਅਰੋੜਾ ਤੇ ਉਨਾਂ ਦੇ ਸਾਥੀਆਂ ਵਲੋਂ ਸਮਾਜ ਭਲਾਈ ਅਤੇ ਧਾਰਮਿਕ ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ।ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਅਤੁੱਟ ਲੰਗਰ ਵੀ ਲਗਾਇਆ ਗਿਆ।ਜਿਸ ਦੌਰਾਨ ਹਰਜਿੰਦਰ ਸਿੰਘ ਠੇਕੇਦਾਰ ਤੇ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …