ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਖਾਲਸਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮਾਗਮ ਸਿੱਖ ਪੰਥ ਦੀ ਮਜ਼ਬੂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਸਮਰਪਿਤ ਸੀ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸਿੱਖ ਪੰਥ ਸਦਾ ਚੜ੍ਹਦੀ ਕਲਾ ਵਿੱਚ ਰਹੇ।
ਇਸ ਮੌਕੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਅਗਵਾਨ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਗੁਰਦਿਆਲ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਲਾਲ ਸਿੰਘ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …