Friday, July 11, 2025

ਵਿਧਾਇਕ ਡਾ. ਅਜੇ ਗੁਪਤਾ ਨੇ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਵਾਰਡ ਨੰਬਰ 63 ਸ਼ਿਵ ਨਗਰ ਕਲੋਨੀ ਵਿੱਚ ਇੱਕ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੇਂਦਰੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਇਲਾਕਿਆਂ ਵਿੱਚ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਜਿਥੇ ਪੀਣ ਵਾਲੇ ਪਾਣੀ ਦੀ ਘਾਟ ਸੀ।ਹੁਣ ਇਹ ਟਿਊਬਵੈਲ ਸ਼ੁਰੂ ਹੋ ਗਏ ਹਨ।ਉਨ੍ਹਾਂ ਕਿਹਾ ਕਿ ਅਜੇ 4 ਹੋਰ ਨਵੇਂ ਟਿਊਬਵੈਲ ਸ਼ੁਰ ਹੋਣੇ ਬਾਕੀ ਹਨ।ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਉਹ ਖੁਦ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲੋਕਾਂ ਵਿੱਚ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਖਾਸ ਕਰਕੇ ਵਾਲਡ ਸਿਟੀ ਵਿੱਚ, ਵਪਾਰਕ ਦੁਕਾਨਦਾਰਾਂ ਨੂੰ ਨਵਾਂ ਬਿਜਲੀ ਮੀਟਰ ਲਗਾਉਣ ਵਿੱਚ ਜੋ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਹ ਸਮੱਸਿਆ ਵੀ ਆਉਣ ਵਾਲੇ ਦਿਨਾਂ ਵਿੱਚ ਹੱਲ ਹੋ ਜਾਵੇਗੀ।ਵਿਧਾਇਕ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਨਵਾਂ ਬਿਜਲੀ ਮੀਟਰ ਲਗਾਉਣ ਅਤੇ ਮੀਟਰ ਦਾ ਲੋਡ ਵਧਾਉਣ ਲਈ ਨਗਰ ਨਿਗਮ ਦੇ ਐਮ.ਟੀ.ਪੀ ਵਿਭਾਗ ਤੋਂ ਐਨ.ਓ.ਸੀ ਲੈਣ ਲਈ ਚੱਕਰ ਨਹੀਂ ਲਗਾਉਣੇ ਪੈਣਗੇ।ਐਨ.ਓ.ਸੀ ਦਾ ਨਿਯਮ ਖਤਮ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਲਈ ਉਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ।ਆਉਣ ਵਾਲੇ ਦਿਨਾਂ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝਬਾਲ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰ ਹੋ ਗਿਆ ਹੈ।ਸੜਕ ਨੂੰ ਚੌੜਾ ਕਰਨ ਤੋਂ ਬਾਅਦ ਪ੍ਰੀਮਿਕਸ ਨਾਲ ਸੜਕ ਬਣਾਉਣ ਦਾ ਕੰਮ ਵੀ ਸ਼ੁਰ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਹੋਰ ਸੜਕਾਂ ਬਣਾਉਣ ਦਾ ਕੰਮ ਸ਼ੁਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇ ਰਹੇ ਹਨ।
ਇਸ ਮੌਕੇ ਡਿਪਟੀ ਮੇਅਰ ਅਨੀਤਾ ਰਾਣੀ ਦੇ ਪੁੱਤਰ ਤਰੁਣਦੀਪ ਕੈਂਡੀ, ਰਾਜਾ, ਬਿੱਟੂ ਦੋਧੀ, ਬਲਦੇਵ ਸਿੰਘ, ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜ਼ੂਦ ਸਨ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …