ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ।ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਭਾਈ ਵਿਸ਼ਾਲ ਨੇ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ’ਤੇ ਜ਼ੋਰ ਦਿੱਤਾ।ਭਗਤ ਕਬੀਰ ਜੀ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰੁੱਧ ਅਵਾਜ਼ ਉਠਾਈ ਅਤੇ ਨੇਕੀ ਦਾ ਮਾਰਗ ਅਪਨਾਉਣ ਲਈ ਪ੍ਰੇਰਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …