Sunday, November 22, 2026

ਪਿੰਗਲਵਾੜਾ ਆਫ਼ ਓਨਟਾਰੀਓ ਵਲੋਂ ਚਲਾਏ ਜਾ ਰਹੇ ਹਨ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਸਾਰੇ ਵਿੱਦਿਅਕ ਅਦਾਰੇ

ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਪ੍ਰਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਕੈਨੇਡਾ ਵਿੱਚ ਰਜਿਸਟਰਡ ਸੋਸਾਇਟੀ ਹੈ।ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਸਾਰੇ ਵਿੱਦਿਅਕ ਅਦਾਰੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਵਲੋਂ ਹੀ ਚਲਾਏ ਜਾ ਰਹੇ ਹਨ।ਕੈਨੇਡਾ ਵਿੱਚ ਵੱਖ-ਵੱਖ ਸੰਸਥਾਵਾਂ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਲਈ ਫੰਡ ਇਕੱਠਾ ਕਰਦੀਆਂ ਹਨ।ਯੂਬੀਸੀ ਭੰਗੜਾ ਕਲੱਬ ਨੇ ਪਿੱਛਲੇ ਸਾਲ $50,000 ਇਕੱਠਾ ਕੀਤਾ ਸੀ।ਇਸ ਸਾਲ ਇਸ ਕਲੱਬ ਨੇ $80,000 ਇਕੱਠਾ ਕਰਕੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਨੂੰ ਦਾਨ ਕੀਤੇ ਹਨ।ਇਹ ਰਕਮ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਵਲੋਂ ਆਰਥਿਕ ਰੂਪ ਵਿੱਚ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ, ਪਿੰਗਲਵਾੜਾ ਵਿੱਚ ਰਹਿ ਰਹੇ ਵਿਸ਼ੇਸ਼ ਬੱਚਿਆਂ ਅਤੇ ਬਹਿਰੇ ਬੱਚਿਆਂ ਦੇ ਸਕੂਲ ਲਈ ਵਰਤੀ ਜਾਵੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …