ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥਣਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਯੋਗ ਅਭਿਆਸ
ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਖਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਅਸਿਸਟੈਂਟ ਪ੍ਰੋਫੈਸਰ ਅਤੇ ਯੋਗ ਟਰੇਨਰ ਕੇਸਰ ਸਿੰਘ ਦੁਆਰਾ ਖਾਲਸਾ ਕਾਲਜ ਗਰਲਜ਼ ਹੋਸਟਲ ’ਚ ਰਹਿ ਰਹੀਆਂ ਵਿਦਿਆਰਥਣਾਂ ਨੂੰ ਯੋਗ ਅਭਿਆਸ ਦੀ ਟ੍ਰੇਨਿੰਗ ਮੁਹੱਈਆ ਕਰਵਾਈ ਗਈ।
ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਮੌਕੇ ਆਸਣ, ਪ੍ਰਾਣਾਯਾਮ, ਪ੍ਰਤਿਆਹਾਰਾ, ਧਿਆਨ ਆਦਿ ਵ ਖ-ਵੱਖ ਪ੍ਰਕਾਰ ਦੀਆਂ ਯੋਗ ਕਿਰਿਆਵਾਂ ਦਾ ਅਭਿਆਸ ਕਰਵਾਇਆ ਗਿਆ ਅਤੇ ਇਨ੍ਹਾਂ ਕਿਰਿਆਵਾਂ ਦੀ ਮਹੱਤਤਾ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।ਉਨ੍ਹਾਂ ਨੇ ਵਿਦਿਆਰਥਣਾਂ ਦਾ ਉਤਸ਼ਾਹ ਵਧਾਉਂਦਿਆ ਹੋਇਆ ਜੀਵਨ ’ਚ ਯੋਗਾ ਬਾਰੇ ਦੱਸਦਿਆ ਕਿਹਾ ਕਿ ਯੋਗ ਇਕ ਸੰਪ੍ਰਰਨ ਅਭਿਆਸ ਹੈ ਜੋ ਸਰੀਰਿਕ, ਮਾਨਸਿਕ ਅਤੇ ਅਧਿਆਤਮਿਕ ਪਹਿਲੂਆਂ ਨੂੰ ਸੰਤੁਲਿਤ ਰੱਖਦਾ ਹੈ, ਜਿਸ ਨਾਲ ਮਨੁੱਖ ਬਹੁਤ ਸਾਰੀਆਂ ਮਾਨਸਿਕ ਅਤੇ ਸਰੀਰਿਕ ਬਿਮਾਰੀਆਂ ਤੋਂ ਆਪਣਾ ਬਚਾਅ ਕਰ ਸਕਦਾ ਹੈ।ਉਨ੍ਹਾਂ ਵਿਦਿਆਰਥਣਾਂ ਨ੍ਹੰ ਉਤਸ਼ਾਹਿਤ ਕਰਦਿਆਂ ਆਪਣੀ ਰੋਜ਼ਮਰ੍ਹਾ ਦੀ ਜਿੰਦਗੀ ’ਚ ਯੋਗ ਅਭਿਆਸ ਅਪਨਾਉਣ ਲਈ ਪ੍ਰੇਰਿਤ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media