ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈਡ ਬਨਾਉਣ
ਦੀ ਆਰੰਭਤਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਕੀਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ੈਡ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਸੰਗਤ ਨੂੰ ਮੌਸਮ ਦੀਆਂ ਮੁਸ਼ਕਲਾਂ ਤੋਂ ਬਚਾਉਣ ਅਤੇ ਸਮਾਗਮਾਂ ਲਈ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਣਾਇਆ ਜਾ ਰਿਹਾ ਹੈ।ਇਸ ਕਾਰਜ਼ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦੀ ਆਰੰਭਤਾ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਪਹੁੰਚੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਿੱਖ ਇਤਿਹਾਸ ਦਾ ਅਹਿਮ ਅਸਥਾਨ ਹੈ, ਜੋ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਅਣਮੁੱਲੀ ਸ਼ਹਾਦਤ ਦੀ ਯਾਦਗਾਰ ਹੈ।ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਸੰਗਤ ਦੀ ਸਹੂਲਤ ਅਤੇ ਸੇਵਾ ਲਈ ਇਸ ਕਾਰਜ਼ ਦੀ ਸ਼ੁਰੂਆਤ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਇਸ ਕਾਰਜ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਇਸ ਕਾਰਜ਼ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਜਥੇਦਾਰ ਕੌਰ ਸਿੰਘ, ਜਸਮੇਰ ਸਿੰਘ ਲਾਛੜੂ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਮੀਤ ਮੈਨੇਜਰ ਜਸਬੀਰ ਸਿੰਘ, ਗੁਰਸੇਵਕ ਸਿੰਘ, ਸੁਖਦੇਵ ਸਿੰਘ ਤੇ ਹੋਰ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media