Friday, July 11, 2025

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਵਿਸ਼ੇ ’ਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ, ਪਟਿਆਲਾ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਸੈਮੀਨਾਰ ’ਚ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬ ਰੂਪ ਵਿਚ ਤਿਆਰ ਕੀਤਾ ਗਿਆ ਹੈ, ਜਿਸ ਨੂੰ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤਾ ਗਿਆ ਹੈ।ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਤਿਆਰ ਕੀਤੀਆਂ ਸਰਗਰਮੀਆਂ ਨੂੰ ਵੀ ਰਿਲੀਜ਼ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿਦਿਆ) ਇੰਜੀ: ਸੁਖਮਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਕਰਵਾਏ ਗਏ ਸੈਮੀਨਾਰ ਦੌਰਾਨ ਕੁਦਰਤੀ ਆਫਤਾਂ ਦੇ ਸੰਦਰਭ ਵਿੱਚ ਪੰਜਾਬੀਆਂ ਦੀ ਭੂਮਿਕਾ ’ਤੇ ਸਕਾਰਾਤਮਕ ਚਰਚਾ ਕੀਤੀ ਗਈ ਸੀ। ਵਿਦਵਾਨਾਂ ਵੱਲੋ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬੀ ਰੂਪ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਸਰਗਰਮੀਆਂ ਰੂਪੀ ਕਿਤਾਬਚਾ ਵੀ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੁੱਖ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਸਕੱਤਰ, ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਸੁਖਹਰਪ੍ਰੀਤ ਸਿੰਘ ਰੋਡੇ, ਪਰਮਜੀਤ ਸਿੰਘ ਖਾਲਸਾ, ਮੈਂਬਰ ਇੰਚਾਰਜ਼ ਵਿਦਿਆ ਗੁਰਮੀਤ ਸਿੰਘ ਬੂਹ, ਮੈਂਬਰ ਜਥੇਦਾਰ ਕੌਰ ਸਿੰਘ, ਸਕੱਤਰ ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਪ੍ਰਿਤਪਾਲ ਸਿੰਘ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਪ੍ਰਿੰਸੀਪਲ ਡਾ. ਰਜਿੰਦਰ ਕੌਰ, ਡਾ. ਅਮਨਦੀਪ ਹੀਰਾ, ਡਾ. ਸਰਬਜੀਤ ਕੌਰ, ਡਾ. ਕੁਲਵਿੰਦਰ ਸਿੰਘ, ਡਾ. ਰੁਪਿੰਦਰ ਸਿੰਘ, ਡਾ. ਗੁਰਜੀਤ ਸਿੰਘ, ਡਾ. ਹਰਮਨਦੀਪ ਸਿੰਘ, ਪ੍ਰੋ. ਮਲਵਿੰਦਰ ਸਿੰਘ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਆਦਿ ਹਾਜ਼ਰ ਸਨ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …