ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਅੱਜ ਇੱਕ ਬੱਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ।ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਮੈਨੇਜਰ ਅਮੀਤਾਬ ਆਨੰਦ ਤੇ ਡਿਪਟੀ ਜ਼ੋਨਲ ਮੈਨੇਜਰ ਬੌਬੀ ਤਨਵਰ ਤੇ ਹੋਰ ਅਧਿਕਾਰੀਆਂ ਨੇ ਬੱਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ।ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜ਼ਾਂ ਵਿੱਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ।ਇਸੇ ਤਰ੍ਹਾਂ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਇੱਕ ਬੱਸ ਭੇਟ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਪਹਿਲਾਂ ਵੀ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਇਆ ਗਿਆ ਹੈ।ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜ਼ਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੰਜਾਬ ਨੈਸ਼ਨਲ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਮੇਰ ਸਿੰਘ ਲਾਛੜੂ, ਜਥੇਦਾਰ ਕੌਰ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਪੰਜਾਬ ਨੈਸ਼ਨਲ ਬੈਂਕ ਦੇ ਕਪਿਲ ਕੁਮਾਰ ਗਾਂਧੀ ਡਿਪਟੀ ਸਰਕਲ ਹੈਡ, ਹੇਮੰਤ ਸਿੰਘ ਸ਼ੰਗਾਰਾ ਡਿਪਟੀ ਸਰਕਲ ਹੈਡ, ਗੋਤਮ ਸ਼ਰਮਾ, ਹਰਪ੍ਰੀਤ ਸਿੰਘ ਬ੍ਰਾਂਚ ਹੈਡ ਸ੍ਰੀ ਦਰਬਾਰ ਸਾਹਿਬ, ਫ਼ਤਿਹ ਸਿੰਘ, ਰਵਿੰਦਰ ਕੁਮਾਰ, ਅਰਪਨਾ ਸ਼ਰਮਾ, ਸੰਦੀਪ ਸਹੋਤਾ, ਕਨਵਲਦੀਪ ਸਿੰਘ ਖਹਿਰਾ ਤੇ ਪ੍ਰਭਜੋਤ ਸਿੰਘ ਵੀ ਮੌਜੂਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …