Friday, July 11, 2025

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾਭਾਵਨਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪਹੁੰਚੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ।ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਨੇ ਗੁਰ ਜਸ ਗਾਇਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ।ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਹਾਜ਼ਰ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਇਸ ਦੌਰਾਨ ਛੀਨਾ ਨੇ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ।ਉਨ੍ਹਾਂ ਹਰੇਕ ਮਨੁੱਖ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਛੀਨਾ ਨੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਐਗਜ਼ੇਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ੍ਰੀਮਤੀ ਰਮਿੰਦਰ ਕੌਰ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਘੁੱਗ (ਜਲੰਧਰ) ਪ੍ਰਿੰਸੀਪਲ ਪਰਮਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ।

Check Also

ਭਾਰਤ ਗੌਰਵ ਯਾਤਰੀ ਰੇਲ ਗੱਡੀ ਨਾਲ ਦੱਖਣੀ ਭਾਰਤ ਦੀ ਯਾਤਰਾ-13 ਦਿਨਾਂ ਦੀ ਵਿਸ਼ੇਸ਼ ਪੇਸ਼ਕਸ਼

28 ਜੁਲਾਈ ਨੂੰ ਪਠਾਨਕੋਟ ਛਾਉਣੀ ਤੋਂ ਚੱਲੇਗੀ ਰੇਲ ਗੱਡੀ ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – …