ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ’ਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ।ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।
Check Also
ਵਿਧਾਨ ਸਭਾ ਚੋਣ ਹਲਕਾ 15-ਅੰਮ੍ਰਿਤਸਰ ਉਤਰੀ ਵਿਖੇ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਟਰੇਨਿੰਗ ਕਰਵਾਈ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …