ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਸ਼ੇਖਾ ਵਾਲਾ ਫੈਕਟਰੀ ਲੋਹਗੜ੍ਹ ਇਲਾਕੇ ਵਿੱਚ ਨਵੇਂ ਟਿਊਬਵੈਲ ਚਾਲੂ ਕਰਨ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਉਨ੍ਹਾਂ ਵਲੋਂ ਲਗਭਗ 30 ਨਵੇਂ ਟਿਊਬਵੈਲ ਚਾਲੂ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਅਜੇ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ, ਉਥੇ ਅਧਿਕਾਰੀ ਭੇਜ ਕੇ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੁੱਝ ਪੁਰਾਣੇ ਵੱਡੇ ਟਿਊਬਵੈਲਾਂ ਦੇ ਬੰਦ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਸਮੱਸਿਆ ਪੈਦਾ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਵੀ ਹੱਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਨਵੇਂ ਟਿਊਬਵੈਲ ਚਾਲੂ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਬਿਜਲੀ ਸਪਲਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉਨ੍ਹਾਂ ਇਲਾਕਿਆਂ ਵਿੱਚ ਨਵੇਂ ਬਿਜਲੀ ਟ੍ਰਾਂਸਫਾਰਮਰ ਲਗਾਏ ਗਏ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਟਰਾਂਸਫਾਰਮਰਾਂ ਦਾ ਲੋਡ ਵੀ ਵਧਾਇਆ ਜਾਵੇਗਾ।ਇਸ ਮੌਕੇ ਵਿਸ਼ਵਾ ਭੱਟੀ, ਓਮ ਪ੍ਰਕਾਸ਼, ਰਾਹੁਲ ਕੁਮਾਰ, ਸੁਦੇਸ਼ ਕੁਮਾਰ, ਦੀਪਕ ਚੱਢਾ, ਹੈਪੀ ਅਤੇ ਇਲਾਕੇ ਦੇ ਲੋਕ ਮੌਜ਼ੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …