Thursday, July 3, 2025
Breaking News

ਬਿਰਧ ਆਸ਼ਰਮ ਵਿਖੇ ਸਮੇਂ ਸਮੇਂ ‘ਤੇ ਬਜ਼ੁਰਗਾਂ ਨੂੰ ਮੁਹਈਆ ਕਰਵਾਈ ਜਾਂਦੀ ਹੈ ਕਾਨੂੰਨੀ ਜਾਣਕਾਰੀ – ਡਾ. ਅਵਿਨਾਸ਼ ਰਾਣਾ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਘਰਾਂਚੋਂ ਵਿਖੇ ਬਜ਼ੁੁਰਗਾਂ ਲਈ ਕਾਨੂੰਨੀ ਸੇਵਾਵਾਂ ਸਬੰਧੀ ਕੈਂਪ ਦਾ ਆਯੋਜਨ ਮਾਨਯੋਗ ਜੱਜ ਦਲਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ।ਇਸ ਕੈਂਪ ਵਿੱਚ ਮੁੱਖ ਬੁਲਾਰੇ ਵਜੋਂ ਐਡਵੋਕੇਟ ਵਿਕਰਮ ਮਨਚੰਦਾ ਨੇ ਆਪਣੇ ਭਾਸ਼ਣ ਦਿੰਦਿਆਂ ਕਿਹਾ ਕਿ ਜੇਕਰ ਬਜ਼ੁਰਗਾਂ ਨੂੰ ਕਿਸੇ ਕਿਸਮ ਦੀ ਕੋਈ ਕਾਨੂੰਨੀ ਸਹਾਇਤਾ ਦੀ ਲੋੜ ਹੁੰਦੀ ਹੈ ਜਾਂ ਉਹਨਾਂ ਦੇ ਪੁੱਤਰ ਧੀਆਂ ਉਹਨਾਂ ਨੂੰ ਤੰਗ ਪਰੇਸ਼ਾਨ ਕਰਦੇ ਹਨ ਤਾਂ ਉਹ ਹਮੇਸ਼ਾਂ ਸਰਕਾਰ ਕਾਨੂੰਨ ਤੋਂ ਮੁਫਤ ਸੇਵਾਵਾਂ ਲੈ ਸਕਦੇ ਹਨ।ਉਹਨਾਂ ਨੇ ਦੱਸਿਆ ਕਿ ਜੇਕਰ ਉਹ ਆਪਣੇ ਬੱਚਿਆਂ ਨੂੰ ਆਪਣੀਆਂ ਜ਼ਮੀਨ ਜਾਇਦਾਦਾਂ ਵੀ ਉਹਨਾਂ ਦੇ ਨਾਮ ਕਰਵਾ ਚੁੱਕੇ ਹਨ ਤਾਂ ਉਹ ਵੀ ਵਾਪਸ ਕਰਵਾਈਆਂ ਜਾ ਸਕਦੀਆਂ ਹਨ।ਉਹਨਾਂ ਕਿਹਾ ਕਿ ਬਹੁਤ ਸਾਰੀਆਂ ਅਜਿਹੀਆਂ ਕਾਨੂੰਨੀ ਧਾਰਾਵਾਂ ਹਨ, ਜੇਕਰ ਬੱਚੇ ਆਪਣੇ ਮਾਤਾ ਪਿਤਾ ਨੂੰ ਤੰਗ ਪਰੇਸ਼ਾਨ ਕਰਦੇ ਹਨ ਤਾਂ ਉਹਨਾਂ ਨੂੰ ਬਹੁਤ ਸਾਰੇ ਕਾਨੂੰਨੀ ਧਰਾਵਾਂ ਅਨੁਸਾਰ ਅਨੁਸਾਰ ਸਜ਼ਾ ਦਿਵਾਈ ਜਾ ਸਕਦੀ ਹੈ।ਇਸ ਮੌਕੇ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਚੇਅਰਮੈਨ ਅਵਿਨਾਸ਼ ਰਾਣਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਸੁਚੇਤ ਕਰਨ ਲਈ ਅਸੀਂ ਸਮੇਂ ਸਮੇਂ ‘ਤੇ ਇਸ ਤਰ੍ਹਾਂ ਦੇ ਸੈਮੀਨਾਰਾਂ ਦਾ ਆਯੋਜਨ ਕਰਦੇ ਰਹਿੰਦੇ ਹਾਂ।ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮਾਨਯੋਗ ਜੱਜ ਦਲਜੀਤ ਕੌਰ ਜੀ ਨੇ ਇਸ ਬਿਰਧ ਆਸ਼ਰਮ ਦੇ ਬਜ਼ੁਰਗਾਂ ਨਾਲ ਕਾਨੂੰਨੀ ਸੇਵਾਵਾਂ ਸਬੰਧੀ ਇੱਕ ਕੈਂਪ ਲਾਇਆ ਸੀ।ਇਥੇ ਰਹਿੰਦੇ ਬਜ਼ੁਰਗਾਂ ਨੇ ਆਪਣੇ ਪਰਿਵਾਰ ਬਾਰੇ ਆਏ ਹੋਏ ਕਾਨੂੰਨੀ ਮਾਹਰਾਂ ਨਾਲ ਬਹੁਤ ਸਾਰੀਆਂ ਗੱਲਾਂ ਸਾਂਝੀਆਂ ਕੀਤੀਆਂ।ਕਾਨੂੰਨੀ ਅਧਿਕਾਰ ਮਿੱਤਰ ਅਮਰੀਸ਼ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਸਾਡੀਆਂ ਸਮਾਜਿਕ ਕਦਰਾਂ ਕੀਮਤਾਂ ਦਿਨ ਪ੍ਰਤੀ ਦਿਨ ਘਟ ਰਹੀਆਂ ਹਨ, ਜਿਨਾਂ ਕਰਕੇ ਮਾਪਿਆਂ ਨੂੰ ਇਸ ਤਰ੍ਹਾਂ ਦੇ ਦੁੱਖਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਹਿਊਮਨ ਰਾਈਟਸ ਸੈਲ ਦੀ ਸਾਬਕਾ ਕੋ ਕਨਵੀਨਰ ਰੇਨੂ ਰਾਣਾ ਨੇ ਕਿਹਾ ਕਿ ਬਜ਼ੁਰਗ ਹੀ ਸਾਡਾ ਸਭ ਤੋਂ ਵੱਡਾ ਸਰਮਾਇਆ ਹੁੰਦੇ ਹਨ, ਇਹਨਾਂ ਦੀ ਸੇਵਾ ਸੰਭਾਲ ਕਰਨੀ ਸਾਡਾ ਸਭ ਤੋਂ ਵੱਡਾ ਫਰਜ਼ ਬਣਦਾ ਹੈ।ਐਡਵੋਕੇਟ ਨਮਰਤਾ ਕੌਰ ਨੇ ਬਜ਼ੁਰਗ ਮਾਤਾਵਾਂ ਨਾਲ ਉਹਨਾਂ ਦੇ ਹੱਕਾਂ ਪ੍ਰਤੀ ਬਹੁਤ ਸਾਰੇ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕਿ ਇੱਕ ਬਜ਼ੁਰਗ ਮਾਤਾ ਆਪਣੇ ਤਿੰਨ ਚਾਰ ਬੱਚਿਆਂ ਦਾ ਪਾਲਣ ਪੋਸ਼ਣ ਕਰ ਲੈਂਦੀ ਹੈ।ਪਰੰਤੂ ਤਿੰਨ ਚਾਰ ਬੱਚੇ ਆਪਣੇ ਇੱਕ ਮਾਤਾ ਦਾ ਪਾਲਣ ਪੋਸ਼ਣ ਨਹੀਂ ਕਰ ਸਕਦੇ, ਜੋ ਕਿ ਬਹੁਤ ਦੁੱਖ ਦੀ ਗੱਲ ਹੈ।
ਇਸ ਸਮੇਂ ਕਰਨੈਲ ਸਿੰਘ, ਨੀਰ ਬਾਬਾ, ਆਸ਼ੂ ਘੁਮਾਣ, ਪ੍ਰਦੀਪ ਸਿੰਘ ਸੰਦੀਪ ਸਿੰਘ, ਗੁਰਦੀਪ ਸਿੰਘ, ਨੂਰ ਕੌਰ, ਹਰਦੀਪ ਕੌਰ ਆਦਿ ਤੋਂ ਇਲਾਵਾ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਦੇ ਸਾਰੇ ਬਜ਼ੁਰਗ ਅਤੇ ਸਟਾਫ ਮੈਂਬਰ ਮੌਜ਼ੂਦ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …