Friday, July 11, 2025

ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਨੂੰ 13 ਲੱਖ ਸਾਲਾਨਾ ਪੈਕੇਜ ’ਤੇ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ, ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਨੇ ਭਾਰਤ ਇਲੈਕਟ੍ਰੋਨਿਕਸ ਲਿਮਿਟਡ (ਬੀ.ਈ.ਐਲ.) ਵੱਲੋਂ ਇੱਕ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ।ਇਸ ਵਿੱਚ ਕੰਪਨੀ ਨੇ ਬੀ.ਟੈਕ (ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ) ਦੇ 8 ਵਿਦਿਆਰਥੀਆਂ ਨੂੰ 13 ਲੱਖ ਰੁਪਏ ਸਾਲਾਨਾ ਦੇ ਪੈਕੇਜ਼ ’ਤੇ ਨੌਕਰੀਆਂ ਦੀ ਪੇਸ਼ਕਸ਼ ਕੀਤੀ।
ਬੀ.ਈ.ਐਲ ਬੰਗਲੁਰੂ ਤੋਂ 4 ਸੀਨੀਅਰ ਅਧਿਕਾਰੀਆਂ ਦੀ ਟੀਮ ਨੇ ਕੈਂਪਸ ਦਾ ਦੌਰਾ ਕੀਤਾ।ਚੋਣ ਪ੍ਰਕਿਰਿਆ ਦੌਰਾਨ ਕੰਪਨੀ ਅਧਿਕਾਰੀਆਂ ਨੇ ਲਿਖਤੀ ਪ੍ਰੀਖਿਆ ਅਤੇ ਤਕਨੀਕੀ ਇੰਟਰਵਿਊ ਲਈ ਕੰਪਨੀ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਤਰਨਜੋਤ ਸਿੰਘ, ਮ੍ਰਿਤੁੰਜੈ, ਰਿਧਮ ਸ਼ਰਮਾ, ਕਨਿਸ਼ ਅਰੋੜਾ, ਹਰਸ਼ਿਤਾ ਮਹਾਜਨ, ਸੁਖਬੀਰ ਸਿੰਘ, ਵੰਸੀ ਅਤੇ ਸਤੀਸ਼ ਕੁਮਾਰ ਤਿਵਾਰੀ ਨੂੰ ਡਿਪਟੀ ਇੰਜਨੀਅਰ (ਈ-ਆਈਆਈ) ਦੇ ਅਹੁੱਦੇ ਲਈ ਚੁਣਿਆ।ਇਹ ਵਿਦਿਆਰਥੀ ਆਪਣਾ ਕੋਰਸ ਪੂਰਾ ਕਰਨ ਤੋਂ ਬਾਅਦ ਜੂਨ/ਜੁਲਾਈ 2025 ਵਿੱਚ ਆਪਣੀ ਨੌਕਰੀ ਜਾਇਨ ਕਰਨਗੇ।
ਭਾਰਤ ਇਲੈਕਟ੍ਰੋਨਿਕਸ ਲਿਮਿਟਡ ਭਾਰਤ ਸਰਕਾਰ ਦੀ ਮਲਕੀਅਤ ਵਾਲੀ ਇੱਕ ਏਰੋਸਪੇਸ ਅਤੇ ਰੱਖਿਆ ਇਲੈਕਟ੍ਰੋਨਿਕਸ ਕੰਪਨੀ ਹੈ, ਜੋ ਮੁੱਖ ਤੌਰ ’ਤੇ ਜ਼ਮੀਨੀ ਅਤੇ ਏਰੋਸਪੇਸ ਐਪਲੀਕੇਸ਼ਨਾਂ ਲਈ ਉਨਤ ਇਲੈਕਟ੍ਰੋਨਿਕ ਉਤਪਾਦ ਤਿਆਰ ਕਰਦੀ ਹੈ।ਬੀ.ਈ.ਐਲ ਭਾਰਤ ਦੇ ਰੱਖਿਆ ਮੰਤਰਾਲੇ ਅਧੀਨ 16 ਪਬਲਿਕ ਸੈਕਟਰ ਅੰਡਰਟੇਕਿੰਗਸ (ਪੀ.ਐਸ.ਯੂ) ਵਿਚੋਂ ਇੱਕ ਹੈ ਅਤੇ ਇਹ ਭਾਰਤ ਦੀਆਂ ਚੰਗੀਆਂ ਕੰਪਨੀਆਂ ਵਿੱਚ ਸ਼ਾਮਲ ਹੈ।
ਵਾਇਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪਲੇਸਮੈਂਟ ਡਾਇਰੈਕਟੋਰੇਟ ਅਤੇ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਦੀ ਪ੍ਰਸੰਸਾ ਕਰਦਿਆਂ ਵਿਦਿਆਰਥੀਆਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ।ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਅਤੇ ਰਜਿਸਟਰਾਰ ਡਾ. ਕੇ.ਐਸ ਚਾਹਲ ਨੇ ਇਲੈਕਟ੍ਰੋਨਿਕਸ ਵਿਭਾਗ ਦੇ ਸਾਰੇ ਚੁਣੇ ਗਏ ਵਿਦਿਆਰਥੀਆਂ ਨੂੰ ਬੀ.ਈ.ਐਲ ਤੋਂ ਨੌਕਰੀ ਦੀ ਪੇਸ਼ਕਸ਼ ਪ੍ਰਾਪਤ ਕਰਨ ’ਤੇ ਵਧਾਈ ਦਿੱਤੀ।ਡਾਇਰੈਕਟਰ ਡਾ. ਅਮਿਤ ਚੋਪੜਾ ਨੇ ਕਿਹਾ ਕਿ ਯੂਨੀਵਰਸਿਟੀ-ਉਦਯੋਗ ਸੰਪਰਕ, ਹੁਨਰ-ਅਧਾਰਿਤ ਪਾਠਕ੍ਰਮ ਤੇ ਮਜ਼ਬੂਤ ਪਲੇਸਮੈਂਟ ਸਹਿਯੋਗ, ਵਿਦਿਆਰਥੀਆਂ ਲਈ ਚੰਗੇ ਮੌਕੇ ਪੈਦਾ ਕਰਦੇ ਹਨ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …