Thursday, September 24, 2026

ਨੈਸ਼ਨਲ ਕਾਲਜ ਭੀਖੀ ਦਾ ਪੀਜੀਡੀਸੀਏ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 20 ਜੂਨ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਪੀਜੀਡੀਸੀਏ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਰਮਨਦੀਪ ਕੌਰ ਨੇ 379 ਅੰਕਾਂ ਨਾਲ ਪਹਿਲਾ ਸਥਾਨ, ਦੀਆ ਰਾਣੀ ਨੇ 376 ਅੰਕਾਂ ਨਾਲ ਦੂਜਾ ਅਤੇ ਮੁਸਕਾਨ ਨੇ 375 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਕਿਹਾ ਕਿ, “ਇਸ ਸਾਲ ਦੇ ਵਿਦਿਆਰਥੀਆਂ ਨੇ ਅਕਾਦਮਿਕ ਮੈਦਾਨ `ਚ ਵਧੀਆ ਦਿੱਖ ਦਿੱਤੀ ਹੈ।ਇਨ੍ਹਾਂ ਦੀ ਲਗਨ, ਤਪੱਸਿਆ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੇ ਚੱਲਦੇ ਉੱਤਮ ਨਤੀਜੇ ਆਏ ਹਨ।
ਪ੍ਰਿੰਸੀਪਲ ਨੇ ਨਤੀਜੇ ‘ਤੇ ਖੁਸ਼ੀ ਜਤਾਉਂਦਿਆਂ ਇਹ ਵੀ ਕਿਹਾ ਕਿ ਪੀਜੀਡੀਸੀਏ ਵਿਭਾਗ ਨੇ ਪਿੱਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਆਪਣੀ ਪਹਿਚਾਣ ਬਣਾਈ ਰੱਖੀ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀ ਟੈਕਨੋਲੋਜੀ ਨਾਲ ਜੋੜਨ, ਉਨ੍ਹਾਂ ਦੀ ਕੌਸ਼ਲ ਵਿਕਾਸ ਅਤੇ ਆਤਮ-ਨਿਰਭਰਤਾ ਵਧਾਉਣ ਵੱਲ ਕਾਲਜ ਵਧ ਚੜ੍ਹ ਕੇ ਕੰਮ ਕਰ ਰਿਹਾ ਹੈ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਇਹਨਾਂ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦੇ ਹੋਏ ਉਜਵਲ ਭਵਿੱਖ ਲਈ ਕਾਮਨਾ ਕੀਤੀ।
ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਵਿਭਾਗ ਮੁਖੀ ਪ੍ਰੋ. ਰਵੀ ਕੁਮਾਰ, ਪ੍ਰੋ. ਨਵਦੀਪ ਕੌਰ, ਪ੍ਰੋ. ਹਰਬੰਸ ਸਿੰਘ, ਪ੍ਰੋ. ਅਮਨਦੀਪ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।

Check Also

ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …