Wednesday, December 31, 2025

ਸਿਹਤਮੰਦ ਅਤੇ ਖੁਸ਼ਹਾਲ ਰਹਿਣ ਲਈ ਰੋਜ਼ਾਨਾ ਯੋਗ ਅਭਿਆਸ ਕਰੋ – ਸਿਹਤ ਮੰਤਰੀ

ਯੋਗ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਓ- ਵਿਧਾਇਕ ਗੁਪਤਾ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਸੀ.ਐਮ.ਦੀ ਯੋਗਸ਼ਾਲਾ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹਾ ਆਯੁਰਵੈਦਿਕ ਵਿਭਾਗ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਗਿਆਰਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।
ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਵਿਧਾਇਕ ਡਾ: ਅਜੇ ਗੁਪਤਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸਨਰ ਮੇਜਰ ਅਮਿਤ ਸਰੀਨ, ਜ਼ਿਲ੍ਹਾ ਆਯੁਰਵੈਦਿਕ ਅਫਸਰ ਡਾ: ਦਿਨੇਸ਼ ਕੁਮਾਰ, ਸਿਵਲ ਸਰਜਨ ਡਾਕਟਰ ਕਿਰਨਦੀਪ ਕੋਰ, ਸੈਮਸਨ ਮਸੀਹ, ਅਰਵਿੰਦਰ ਭੱਟੀ ਤੋਂ ਇਲਾਵਾ 1500 ਤੋਂ ਵੱਧ ਦੇ ਕਰੀਬ ਸ਼ਹਿਰੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ।ਇਸ ਸੈਸ਼ਨ ਵਿੱਚ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਰੱਖਣ ਲਈ ਕਈ ਆਸਨ ਜਿਵੇਂ ਤਾੜ ਆਸਨ, ਵਰਿਕਸ਼ ਆਸਨ, ਅਰਧ ਚੱਕਰ ਆਸਨ, ਵਕਰ ਆਸਨ, ਵਜਰ ਆਸਨ, ਊਸ਼ਟਰ ਆਸਨ, ਪਵਨ ਮੁਕਤ ਆਸਨ ਆਦਿ ਕਈ ਆਸਨ ਕਰਵਾਉਣ ਉਪਰੰਤ ਪ੍ਰਾਣਾਯਾਮ ਅਤੇ ਧਿਆਨ ਕਰਵਾਇਆ ਗਿਆ।
ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਕਿਹਾ ਹੈ ਕਿ ਸਾਨੂੰ ਆਪਣੀ ਜ਼ਿੰਦਗੀ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਰੋਜ਼ਾਨਾ ਯੋਗ ਅਭਿਆਸ ਕਰਨੇ ਚਾਹੀਦੇ ਹਨ, ਤਾਂ ਜੋ ਤੰਦਰੁਸਤ ਸਰੀਰ ਅਤੇ ਮਨ ਨਾਲ ਜੀਵਨ ਬਤੀਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਮੁਖ ਮੰਤਰੀ ਪੰਜਾਬ ਵਲੋਂ ਸੀ.ਐਮ ਯੋਗਸ਼ਾਲਾ ਦੀ ਸ਼ੁਰੂਆਤ ਵੀ ਇਸੇ ਮਕਸਦ ਨਾਲ ਕੀਤੀ ਗਈ ਹੈ।ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ਼ ਕੀਤੀ ਕਿ ਉਹ ਜੰਕ ਫੂਡ ਤੋਂ ਪਰਹੇਜ਼ ਕਰਨ ਤਾਂ ਹੀ ਅਪਣੀ ਸਿਹਤ ਨੂੰ ਠੀਕ ਰੱਖ ਸਕਦੇ ਹਨ।
ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਯੋਗਾ ਸਾਡੀ ਵਿਰਾਸਤ ਦਾ ਹਿੱਸਾ ਹੈ ਅਤੇ ਅਜੋਕੇ ਜੀਵਨ ਜਾਂਚ ਦੌਰਾਨ ਜਦੋਂ ਕਿ ਸਰੀਰਿਕ ਕੰਮ ਘਟ ਗਏ ਹਨ ਇਸ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਕਿਹਾ ਕਿ ਯੋਗਾ ਨਾਲ ਜੁੜਣ ਲਈ ਜਿਲ੍ਹਾ ਵਾਸੀ ਸੀ.ਐਮ ਯੋਗਸ਼ਾਲਾ ਦੀ ਮਦਦ ਲੈਣ।ਉਨ੍ਹਾਂ ਦਸਿਆ ਕਿ ਲੋਕਾਂ ਨੂੰ ਯੋਗਾ ਸਿਖਾਉਣ ਲਈ 25 ਯੋਗ ਟਰੇਨਰ ਅਤੇ 44 ਡਿਪਲੋਮਾ ਵਿਦਿਆਰਥੀ ਨਿਯੁੱਕਤ ਕੀਤੇ ਗਏ ਹਨ।ਸੀਐਮ ਯੋਗਸ਼ਾਲਾ ਤਹਿਤ 250 ਜਨਤਕ ਥਾਵਾਂ ’ਤੇ ਮੁਫ਼ਤ ਵਿੱਚ ਯੋਗਾ ਦੀ ਸਿਖਲਾਈ ਮਾਹਿਰਾਂ ਵਲੋਂ ਦਿੱਤੀ ਜਾ ਰਹੀ ਹੈ, ਜਿਥੇ ਲਗਭਗ 5000 ਤੋ ਵੱਧ ਲੋਕ ਹਿੱਸਾ ਲੈ ਰਹੇ ਹਨ।ਉਨ੍ਹਾਂ ਕਿਹਾ ਕਿ ਲੋਕ ਯੋਗ ਦੀਆਂ ਕਲਾਸਾਂ ਲਈ ਲੋਕ 76694-00500 ਨੰਬਰ ‘ਤੇ ਮਿਸਡ ਕਾਲ ਕਰਕੇ ਸੀ.ਐਮ ਯੋਗਸ਼ਾਲਾ ਨਾਲ ਜੁੜ ਸਕਦੇ ਹਨ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਦਿਹਾਤੀ ਖੇਤਰ ਵਿੱਚ ਵੀ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਕੇ ਆਪਣੇ ਆਪ ਨੂੰ ਨਿਰੋਗ ਬਣਾ ਰਹੇ ਹਨ।ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਯੋਗ ਦਿਵਸ ਮੌਕੇ ਬੂਟਿਆਂ ਦਾ ਲੰਗਰ ਵੀ ਲਗਾਇਆ ਗਿਆ।
ਯੋਗ ਦਿਵਸ ਵਿੱਚ ਸਕੂਲੀ ਬੱਚਿਆਂ ਤੋਂ ਇਲਾਵਾ ਭਾਰਤੀ ਯੋਗ ਸੰਸਥਾਨ ਦੇ ਪ੍ਰਤੀਨਿਧੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਅੰਤਰਰਾਸ਼ਟਰੀ ਯੋਗਾ ਦਿਵਸ ਅੰਮ੍ਰਿਤਸਰ ਦੇ ਬਲਾਕ ਰਾਜਾ ਸਾਂਸੀ, ਜੰਡਿਆਲਾ ਗੁਰੂ, ਅਟਾਰੀ, ਅਜਨਾਲਾ, ਮਜੀਠਾ ਅਤੇ ਬਲਾਕ ਵੇਰਕਾ ਵਿਖੇ ਵੀ ਮਨਾਇਆ ਗਿਆ, ਜਿਥੇ ਲੋਕਾਂ ਨੇ ਯੋਗ ਅਭਿਆਸ ਕੀਤਾ।ਇਸ ਮੌਕੇ ਯੋਗ ਕੁਆਰਡੀਨੇਟਰ ਸੰਜੇ ਸਿੰਘ ਵੀ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …