Tuesday, October 27, 2026

ਵਿਸ਼ਵ ਯੋਗ ਦਿਵਸ `ਤੇ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਦੋ ਦਿਨਾਂ ਯੋਗ ਕੈਂਪ ਦਾ ਆਯੋਜਨ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਵਿਸ਼ਵ ਯੋਗ ਦਿਵਸ ਮੌਕੇ ਅੰਮ੍ਰਿਤਸਰ ਨਗਰ ਨਿਗਮ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਨੇ ਵੱਲਾ ਵਿੱਚ ਨਿਰਮਾਣ ਅਧੀਨ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਪ੍ਰੋਜੈਕਟ `ਤੇ ਕੰਮ ਕਰ ਰਹੇ ਅਧਿਕਾਰੀਆਂ, ਇੰਜੀਨੀਅਰਾਂ ਅਤੇ ਕਰਮਚਾਰੀਆਂ ਲਈ ਦੋ ਦਿਨਾਂ ਯੋਗ ਕੈਂਪ ਦਾ ਆਯੋਜਨ ਕੀਤਾ।ਜਿਸ ਵਿੱਚ ਯੋਗਾ ਟ੍ਰੇਨਰ ਨਿਤਿਨ ਮਦਾਨ ਨੇ ਕੈਂਪ ਵਿੱਚ ਸ਼ਾਮਲ ਲੋਕਾਂ ਨੂੰ ਯੋਗਾ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਕਈ ਆਸਣ ਕਰਨ ਦੇ ਢੰਗ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਯੋਗਾ ਕਰਕੇ ਕੋਈ ਵੀ ਵਿਅਕਤੀ ਅੱਜ ਦੀ ਭੱਜ-ਦੌੜ ਵਾਲੀ ਅਤੇ ਤਣਾਅਪੂਰਨ ਜ਼ਿੰਦਗੀ ਵਿੱਚ ਵੀ ਸਰੀਰਕ ਅਤੇ ਮਾਨਸਿਕ ਤੌਰ `ਤੇ ਸਿਹਤਮੰਦ ਜੀਵਨ ਬਤੀਤ ਕਰ ਸਕਦਾ ਹੈ।ਇਸ ਮੌਕੇ ਗਿਰੀਰਾਜ ਸਿੰਘ ਹਾਂਡਾ, ਮੋਨਿਕਾ ਸਬਰਵਾਲ, ਪਰਨੀ ਕੁਮਾਰ, ਸ਼ਬਰੀ ਭੌਮਿਕ, ਰੋਹਿਤ ਮਿਸ਼ਰਾ ਆਦਿ ਵੀ ਮੌਜ਼ੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …