Wednesday, September 23, 2026

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ

ਸ਼ਾਇਰ ਜਸਵਿੰਦਰ, ਬਲਬੀਰ ਪਰਵਾਨਾ, ਡਾ. ਮਨਜਿੰਦਰ ਸਿੰਘ ਅਤੇ ਕਰਮ ਸਿੰਘ ਵਕੀਲ ਦੀ ਚੋਣ

ਅੰਮ੍ਰਿਤਸਰ, 25 ਜੂਨ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਵਲੋਂ ਡੇਢ ਸਾਲਾ ਇਜਲਾਸ ਦੌਰਾਨ ਦਿਤੇ ਜਾਣ ਵਾਲੇ ਬਹੁ ਵੱਕਾਰੀ ਪੁਰਸਕਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਕੇਂਦਰੀ ਸਭਾ ਦੇ ਦਫਤਰ ਤੋਂ ਜਾਰੀ ਬਿਆਨ ਵਿਚ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਸਭਾ ਵਲੋਂ ਦਿੱਤੇ ਜਾਣ ਵਾਲੇ ਗਿਆਨੀ ਹੀਰਾ ਸਿੰਘ ਯਾਦਗਾਰੀ ਜਥੇਬੰਦਕ ਪੁਰਸਕਾਰ ਲਈ ਕਰਮ ਸਿੰਘ ਵਕੀਲ, ਡਾ਼ ਰਵਿੰਦਰ ਰਵੀ ਆਲੋਚਨਾ ਪੁਰਸਕਾਰ ਲਈ ਡਾ. ਮਨਜਿੰਦਰ ਸਿੰਘ, ਡਾ. ਐਸ ਤਰਸੇਮ ਸਾਹਿਤ ਸਾਧਨਾ ਪੁਰਸਕਾਰ ਲਈ ਬਲਬੀਰ ਪਰਵਾਨਾ ਅਤੇ ਹਰਭਜਨ ਸਿੰਘ ਹੁੰਦਲ ਕਾਵਿ ਪੁਰਸਕਾਰ ਲਈ ਗ਼ਜ਼ਲ਼ਗੋ ਜਸਵਿੰਦਰ ਦੇ ਨਾਵਾਂ `ਤੇ ਸਹਿਮਤੀ ਬਣੀ ਹੈ।ਇਹ ਪੁਰਸਕਾਰ 20 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਇਜਲਾਸ ਮੌਕੇ ਕੇਂਦਰੀ ਸਭਾ ਦੇ ਅਹੁੱਦੇਦਾਰ, ਮੈਂਬਰ ਕਾਰਜਕਾਰਨੀ, ਪੰਜਾਬ ਅਤੇ ਪੰਜਾਬੋਂ ਬਾਹਰਲੀਆਂ ਸਹਿਤ ਸਭਾਵਾਂ ਅਤੇ ਸਾਹਿਤਕਾਰਾਂ ਦੀ ਭਰਵੀਂ ਹਾਜ਼ਰੀ ਵਿੱਚ ਦਿੱਤੇ ਜਾਣਗੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …