Thursday, April 30, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਸੰਸਥਾਵਾਂ ਨੇ ਯੋਗ ਦਿਵਸ ਮਨਾਇਆ

ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਵਿਖੇ ਸਰੀਰ ਨੂੰ ਤੰਦਰੁਸਤ ਰੱਖਣ, ਜ਼ਿੰਦਗੀ ’ਚ ਖੁਸ਼ਹਾਲੀ ਅਤੇ ਸਫਲਤਾ ਨੂੰ ਹਾਸਲ ਕਰਨ ਦੇ ਮਕਸਦ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਨੂੰ ਯੋਗ ਦੇ ਗੁਣਾਂ ਤੋਂ ਜਾਣੂ ਕਰਵਾਇਆ ਗਿਆ।ਇੰਜ਼ੀਨੀਅਰਿੰਗ ਕਾਲਜ ਵਿਖੇ ਡਾਇਰੈਕਟਰ ਮੰਜ਼ੂ ਬਾਲਾ ਅਤੇ ਫ਼ਿਜੀਕਲ ਐਜ਼ੂਕੇਸ਼ਨ ਕਾਲਜ ਵਿਖੇ ਪਿ੍ਰੰਸੀਪਲ ਡਾ. ਕੰਵਲਜੀਤ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਇਸ ਪ੍ਰੋਗਰਾਮ ’ਚ ਵਿਦਿਆਰਥੀਆਂ ਦੇ ਯੋਗ ਦੇ ਵੱਖ-ਵੱਖ ਆਸਣ ਕਰਵਾਏ ਗਏ।
ਡਾ. ਮੰਜ਼ੂ ਬਾਲਾ ਨੇ ਦੱਸਿਆ ਕਿ 24 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਸਹਿਯੋਗ ਨਾਲ 2 ਰੋਜ਼ਾ ਯੋਗ ਸੰਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਐਨ.ਸੀ.ਸੀ ਤੋਂ ਸੂਬੇਦਾਰ ਗੁਰਬਚਨ ਸਿੰਘ ਅਤੇ ਹੌਲਦਾਰ ਗੁਰਵਿੰਦਰ ਵੱਲੋਂ ਕਾਲਜ ਫੈਕਲਟੀ, ਐਨ.ਸੀ.ਸੀ ਕੈਡਿਟਾਂ, ਵਿਦਿਆਰਥੀਆਂ ਤੋਂ ਇਲਾਵਾ ਖਾਲਸਾ ਕਾਲਜ ਪਬਲਿਕ ਸਕੂਲ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਲਿਟਲ ਫਲਾਵਰ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਯੋਗਾ ਨੂੰ ਅਨੁਸ਼ਾਸਿਤ ਜੀਵਨ ਦੇ ਢੰਗ ਵਜੋਂ ਅਪਨਾਉਣ ਲਈ ਉਤਸ਼ਾਹਿਤ ਕੀਤਾ।ਜਦ ਕਿ ਐਜ਼ੂਕੇਸ਼ਨ ਕਾਲਜ ਵਿਖੇ ਯੋਗਾ ਵਿਭਾਗ ਦੇ ਸਹਾਇਕ ਪ੍ਰੋਫੈਸਰ ਕੇਸਰ ਸਿੰਘ ਵੱਲੋਂ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਯੋਗ ਅਭਿਆਸ ਕਰਵਾਇਆ ਗਿਆ।
ਡਾ. ਮੰਜੂ ਬਾਲਾ ਅਤੇ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਯੋਗਾ ਸਿਰਫ਼ ਇਕ ਸਰੀਰਿਕ ਗਤੀਵਿਧੀ ਨਹੀਂ, ਸਗੋਂ ਜੀਵਨ ਦਾ ਇੱਕ ਪੂਰਾ ਦਰਸ਼ਨ ਹੈ।ਉਨ੍ਹਾਂ ਵਿਦਿਆਰਥੀਆਂ ਅਤੇ ਕੈਡਿਟਾਂ ਵੱਲੋਂ ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਯੋਗ ਅਭਿਆਸ ਕਰਨ ਦੀ ਸ਼ਲਾਘਾ ਕਰਦਿਆਂ ਯੋਗਾ ਨੂੰ ਸਿਰਫ਼ ਇਕ ਦਿਨ ਦਾ ਪ੍ਰੋਗਰਾਮ ਨਹੀਂ, ਸਗੋਂ ਇਕ ਰੋਜ਼ਾਨਾ ਆਦਤ ਦੱਸਿਆ।

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …