ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ।ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ।ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿੱਚ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਢਾਡੀ ਭਾਈ ਜਸਬੀਰ ਸਿੰਘ ਵਲਟੋਹਾ ਅਤੇ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਯੁਵਰਾਜ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਲਾਲ ਸਿੰਘ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …