Thursday, September 24, 2026

ਨਗਰ ਨਿਗਮ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਟਰੇਨਿੰਗ ਕੈਂਪ ਆਯੋਜਿਤ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਭਾਰਤ ਮਾਨਕ ਬਿਊਰੋ, ਜੰਮੂ ਅਤੇ ਕਸ਼ਮੀਰ ਸ਼ਾਖਾ ਵਲੋਂ ਨਗਰ ਨਿਗਮ ਅੰਮ੍ਰਿਤਸਰ ਵਿਖੋ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮ ਦੀ ਗੁਣਵਤਾ ਅਤੇ ਸਮਰੱਥਾ ਵਧਾਉਣ ਲਈ ਟ੍ਰੇਨਿਗ ਦੇਣ ਵਾਸਤੇ ਦਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਕੀਤੀ ਗਈ।ਭਾਰਤ ਮਾਨਕ ਬਿਊਰੋ ਜੰਮੂ ਅਤੇ ਕਸ਼ਮੀਰ ਸ਼ਾਖਾ ਦੇ ਕਮਲਜੀਤ ਘਈ ਵਲੋਂ ਇਹ ਪ੍ਰੋਗਰਾਮ ਪੇਸ਼ ਕੀਤਾ ਗਿੲਆ।ਜਿਸ ਦਾ ਮੁੱਖ ਮੰਤਵ ਆਈ.ਐਸ.ਆਈ ਮਾਰਕ ਵਾਲੇ ਉਤਪਾਦਾਂ ਦੇ ਲਾਈਸੈਂਸ ਦੇ ਵੇਰਵਿਆਂ ਦੀ ਵਰਤੋਂ ਕਰਕੇ ਉਤਪਾਦ ਦੀ ਪ੍ਰਮਾਣਿਕਤਾ ਦੀ ਜਾਂਚ ਕਰਨਾ ਹੈ, ਇਸ ਪ੍ਰੋਗਰਾਮ ਵਿੱਚ ਨਿਗਰਾਨ ਇੰਜੀਨਿਅਰ ਸੰਦੀਪ ਸਿੰਘ ਕਾਰਜਕਾਰੀ ਇੰਜੀਨੀਅਰ ਭਲਿੰਦਰ ਸਿੰਘ, ਸਵਰਾਜਇੰਦਰ ਸਿੰਘ ਵਾਲੀਆਂ, ਐਸ.ਟੀ.ਪੀ ਪਰਮਪਾਲ ਸਿੰਘ, ਡੀ.ਸੀ.ਐਫ.ਏ ਮਨੂੰ ਸ਼ਰਮਾ, ਏ.ਐਮ.ਓ.ਐਚ ਡਾ. ਰਮਾ, ਲੋਕਲ ਰਜਿਸਟਰਾਰ ਡਾ. ਮਨੀਸ਼ ਤੋਂ ਇਲਾਵਾ ਨਿਗਮ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਮਾਨਕ ਬਿਊਰੋ ਜੰਮੂ ਅਤੇ ਕਸ਼ਮੀਰ ਸ਼ਾਖਾ ਵਲੋਂ ਨਗਰ ਨਿਗਮ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ, ਜਿਸ ਨਾਲ ਨਿਗਮ ਦੇ ਅਧਿਕਾਰੀਆਂ ਨੂੰ ਬਹੁਤ ਹੀ ਲਾਭ ਹੋਵੇਗਾ।ਇਸ ਨਾਲ ਰੋਜ਼ਾਨਾ ਦੇ ਵਿਕਾਸ ਦੇ ਕੰਮਾਂ ਲਈ ਇਸਤੇਮਾਲ ਹੋਣ ਵਾਲੇ ਸਮਾਨ ਦੀ ਗੁਣਵਤਾ ਜਾਂਚਣ ਦਾ ਪਤਾ ਲਗੇਗਾ ਅਤੇ ਮੁਲਾਜ਼ਮਾਂ ਦੀ ਕੰਮ ਦੀ ਸਮਰੱਥਾ ਵੀ ਵਧੇਗੀ ਤਾਂ ਹੀ ਸ਼ਹਿਰ ਵਾਸੀਆਂ ਨੂੰ ਸਹੀ ਸਹੁਲਤਾਂ ਹਾਸਲ ਹੋਣਗੀਆਂ।ਉਹਨਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਧਿਕਾਰੀਆਂ ਲਈ ਬੜੇ ਲਾਹੇਵੰਦ ਹਨ।ਉਹਨਾਂ ਭਾਰਤ ਮਾਨਕ ਬਿਊਰੋ ਜੰਮੂ ਅਤੇ ਕਸ਼ਮੀਰ ਸ਼ਾਖਾ ਦਾ ਇਸ ਪ੍ਰੋਗਰਾਮ ਲਈ ਧੰਨਵਾਦ ਕੀਤਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …