ਭੀਖੀ, 30 ਜੂਨ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ ਭਾਗ ਤੀਜਾ ਸਮੈਸਟਰ ਪੰਜਵੇਂ ਦਾ
ਨਤੀਜਾ ਸ਼ਾਨਦਾਰ ਰਿਹਾ।ਕਾਲਸ ਇੰਚਾਰਜ਼ ਪ੍ਰੋ. ਅਵਤਾਰ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੌਰ ਨੇ 84% ਅੰਕਾਂ ਨਾਲ ਪਹਿਲਾ, ਅਰਸ਼ ਗੋਇਲ ਨੇ 83.40% ਅੰਕਾਂ ਨਾਲ ਦੂਜਾ, ਅਰੂਸ਼ੀ ਗਰਗ ਨੇ 80% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਕਾਲਜ ਦਾ ਨਾਮ ਇਲਾਕੇ ਦੀਆਂ ਨਾਮਵਰ ਸੰਸਥਾਵਾਂ ਵਿੱਚ ਆਉਂਦਾ ਹੈ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਇਹਨਾਂ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਸੈਂਟੀ ਕੁਮਾਰ , ਪ੍ਰੋ. ਸੁਖਪਾਲ ਕੌਰ, ਪ੍ਰੋ. ਕਰਮਜੀਤ ਕੌਰ, ਪ੍ਰੋ. ਹਰਬੰਸ ਸਿੰਘ, ਨਿਰਮਲ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media