ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਰੀਦ ਵਿਭਾਗ ਵਿਖੇ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ ਰਣਜੀਤ ਸਿੰਘ ਨੂੰ
ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਗੁਰਨਾਮ ਸਿੰਘ ਜੱਸਲ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਤੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਸੁਪਰਵਾਈਜ਼ਰ ਰਣਜੀਤ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ਿੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ।ਰਣਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬਲਦੇਵ ਸਿੰਘ ਐਮ.ਏ ਨੇ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸਾਬਕਾ ਮੀਤ ਸਕੱਤਰ ਗੁਰਦੀਪ ਮਟੀਆ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਬਲਜੀਤ ਸਿੰਘ, ਗੁਰਪ੍ਰਤਾਪ ਸਿੰਘ, ਤਰਸੇਮ ਸਿੰਘ, ਸਾਬਕਾ ਇੰਚਾਰਜ ਸਤਪਾਲ ਸਿੰਘ, ਸੁਪਰਵਾਈਜ਼ਰ ਗੁਰਮੀਤ ਸਿੰਘ, ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਰਾਣਾ, ਸਾਬਕਾ ਮੈਨੇਜਰ ਸੁਖਰਾਜ ਸਿੰਘ ਅਤੇ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media