Sunday, August 23, 2026

ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਚੈਂਬਰਾਂ ਦੀ ਕੀਤੀ ਜਾਵੇ ਸਫਾਈ – ਵਧੀਕ ਕਮਿਸ਼ਨਰ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦਿਸ਼ਾ-ਨਿਰਦੇਸ਼ਾਂ ‘ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਰੱਖ-ਰਖਾਅ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਣਾਈਆ ਗਈਆਂ ਟੀਮਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵਧੀਕ ਕਮਿਸ਼ਨਰ ਵਲੋਂ ਹਦਾਇਤ ਕੀਤੀ ਗਈ ਕਿ ਬਰਸਾਤ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਰ ਦੀਆਂ ਮੁੱਖ ਸੜਕਾਂ ‘ਤੇ ਬਰਸਾਤੀ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਅਤੇ ਰੋਡ ਸਾਇਡ ‘ਤੇ ਬਣੇ ਸਾਰੇ ਚੈਂਬਰਾਂ ਨੂੰ ਸਾਫ ਕੀਤਾ ਜਾਵੇ ਤਾਂ ਜੋ ਬਰਸਾਤੀ ਪਾਣੀ ਸੜਕਾਂ ‘ਤੇ ਖੜਾ ਨਾ ਹੋਵੇ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਮੀਟਿੰਗ ਵਿੱਚ ਨਿਗਰਾਨ ਇੰਜੀਨਿਅਰ ਕਾਰਜਕਾਰੀ ਇੰਜੀਨਿਅਰ ਮਨਜੀਤ ਸਿੰਘ, ਭਲਿਦੰਰ ਸਿੰਘ, ਸੁਨੀਲ ਮਹਾਜਨ, ਸਵਰਾਜ ਇੰਦਰ ਪਾਲ ਸਿੰਘ, ਸਾਰੇ ਐਸਡੀ.ਓਜ਼ ਅਤੇ ਜੇ.ਈ.ਜੀ ਹਾਜ਼ਰ ਸਨ ।
ਵਧੀਕ ਕਮਿਸ਼ਨਰ ਸੁਰਿਦੰਰ ਸਿੰਘ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੀ ਦਿੱਖ ਨੂੰ ਸਵਾਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦੇ ਬੜੇ ਚੰਗੇ ਨਤੀਜੇ ਨਜ਼ਰ ਆ ਰਹੇ ਹਨ।ਇਸ ਤੋਂ ਇਲਾਵਾ ਸ਼ਹਿਰ ਦੀਆਂ ਸੜਕਾਂ ‘ਤੇ ਜਿਥੇ ਵੀ ਟੋਏ ਪਏ ਹਨ, ਉਹਨਾ ਨੂੰ ਪੁਰਿਆ ਜਾਵੇ। ਰੋਡ ਸਾਇਡਾਂ ‘ਤੇ ਜੰਗਲੀ ਬੂਟੀ ਅਤੇ ਝਾੜੀਆਂ ਦੀ ਸਫਾਈ ਕਰਵਾਈ ਜਾਵੇ ਅਤੇ ਸਟਰੀਟ ਲਾਈਟ ਪੁਆਇੰਟ ਚਾਲੂ ਹਾਲਤ ਵਿੱਚ ਰੱਖੇ ਜਾਵੇ।ਮੁੱਖ ਸੜਕਾਂ ‘ਤੇ ਨਜਾਇਜ਼ ਕਬਜ਼ੇ ਹਟਾਉਣ ਲਈ ਟ੍ਰੈਫਿਕ ਪੁਲਿਸ ਸਹਿਯੋਗ ਲਿਆ ਜਾਵੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …