ਦੀਵਾਨ ਵੱਲੋਂ ਕੀਰਤਨ ਦਰਬਾਰ ਲਈ ਕੀਤੀਆਂ ਜਾ ਰਹੀਆਂ ਤਿਆਰੀਆ ਸਬੰਧੀ ਵਿਚਾਰਾਂ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਮੀਰੀ-ਪੀਰੀ ਦਿਵਸ ਮੌਕੇ ਗੁਰਦੁਆਰਾ ਸ੍ਰੀ ਕਲਗੀਧਰ
ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਦੀਵਾਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ 20 ਜੁਲਾਈ 2025 ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਤੋਂ ਰਾਤ 9:30 ਵਜੇ ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵੱਡੇ ਪੱਧਰ ‘ਤੇ ਕਰਵਾਏ ਜਾ ਰਹੇ ਅਲੌਕਿਕ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ।
ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸਕੱਤਰ ਰਮਣੀਕ ਸਿੰਘ ਫਰੀਡਮ ਨੇ ਦੱਸਿਆ ਕਿਹਾ ਕਿ ਦੀਵਾਨ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਗਿਆਨ ਦੀ ਛੜੀ ਨਾਲ ਵਿੱਦਿਆ ਦਾ ਦਾਨ ਬਖਸ਼ਣ ਵਾਲੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਨਾਮ ਹੇਠ ਚਲਾਈਆਂ ਜਾ ਰਹੀਆਂ ਹਨ ਅਤੇ ਬਾਲਾ ਪ੍ਰੀਤਮ ਜੀ ਦੇ ਅਵਤਾਰ ਪੁਰਬ ਦੇ ਮੌਕੇ ਹਰ ਸਾਲ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਵਲੋਂ ਸਾਂਝੇ ਤੌਰ ‘ਤੇ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਂਦਾ ਹੈ।ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ.ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਹਰਵਿੰਦਰ ਪਾਲ ਸਿੰਘ ਚੁੱਘ ਵੱਲੋਂ ਕੀਰਤਨ ਦਰਬਾਰ ਦੀ ਸ਼ਾਨ ਨੂੰ ਹੋਰ ਵਧਾਉਣ ਲਈ ਵੱਖ-ਵੱਖ ਕਮੇਟੀਆਂ ਅਤੇ ਸਬ-ਕਮੇਟੀਆਂ ਬਣਾਈਆਂ ਗਈਆਂ ਅਤੇ ਵਿਅਕਤੀਗਤ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ।ਉਹਨਾਂ ਨੇ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫੁੱਲਾਂ ਅਤੇ ਰੋਸ਼ਨੀਆਂ ਨਾਲ ਸ਼ਿੰਗਾਰੇ ਗਏ ਵਾਟਰ ਪਰੂਫ ਪੰਡਾਲ ਵਿੱਚ ਏ.ਸੀ.ਵੀ ਲਗਾਏ ਜਾ ਰਹੇ ਹਨ।
ਤੇਜਿੰਦਰ ਸਿੰਘ ਸਰਦਾਰ ਪਗੜ੍ਹੀ ਹਾਊਸ ਨੇ ਦੱਸਿਆ ਕਿ ਕੀਰਤਨ ਦਰਬਾਰ ਦੇ ਪ੍ਰਬੰਧਨ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸੇਵਾ ਸੰਸਥਾਵਾਂ ਗੁਰਮਤਿ ਸਤਿਸੰਗ ਸਭਾ, ਸ੍ਰੀ ਅੰਮ੍ਰਿਤਸਰ ਸੇਵਕ ਸਭਾ, ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ, ਲੰਗਰ ਲਈ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਏਕਜੋਤ ਲੰਗਰ ਸੇਵਾ ਸੁਸਾਇਟੀ ਅਤੇ ਸਥਾਨਕ ਪ੍ਰਸ਼ਾਸ਼ਨ ਵੱਲੋਂ ਸਾਰਥਿਕ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਰਮਣੀਕ ਸਿੰਘ ਫਰੀਡਮ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ. ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਹਰਵਿੰਦਰ ਪਾਲ ਸਿੰਘ ਚੁੱਘ, ਤੇਜਿੰਦਰ ਸਿੰਘ ਸਰਦਾਰ ਪਗੜ੍ਹੀ ਹਾਊਸ, ਹਰਮਨਜੀਤ ਸਿੰਘ, ਏ.ਪੀ.ਐਸ ਮਾਨ, ਗੁਰਬਖਸ਼ ਸਿੰਘ ਬੇਦੀ, ਮਹਿੰਦਰ ਸਿੰਘ, ਜਸਮੀਤ ਸਿੰਘ, ਗੁਰਭੇਜ ਸਿੰਘ, ਇੰਦਰਜੀਤ ਸਿੰਘ ਅੜੀ, ਤਰਲੋਚਨ ਸਿੰਘ, ਕਮਲਜੀਤ ਸਿੰਘ ਕੋਹਲੀ, ਅਵਤਾਰ ਸਿੰਘ ਘੁੱਲਾ, ਮਨਪ੍ਰੀਤ ਸਿੰਘ, ਅਮਰਜੀਤ ਸਿੰਘ, ਅਮਰਿੰਦਰ ਸਿੰਘ, ਕੁਲਦੀਪ ਸਿੰਘ, ਰਣਦੀਪ ਸਿੰਘ, ਡਾਇਰੈਕਟਰ ਡਾ. ਏ.ਪੀ.ਐਸ ਚਾਵਲਾ, ਪ੍ਰਿੰਸੀਪਲ ਸ੍ਰੀਮਤੀ ਕਵਲਪ੍ਰੀਤ ਕੌਰ ਅਤੇ ਸੇਵਾ ਸਭਾ ਸੁਸਾਇਟੀਆਂ ਦੇ ਮੈਂਬਰ ਹਾਜ਼ਰ ਸਨ।
Punjab Post Daily Online Newspaper & Print Media