ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵੱਲੋਂ 10 ਰੋਜ਼ਾ ਆਨਲਾਈਨ ਸਮਰ
ਕੈਂਪ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ।
ਸ੍ਰੀਮਤੀ ਗਿੱਲ ਨੇ ਕੈਂਪ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਆਪਣੇ ਆਮ ਖੇਤਰਾਂ ਤੋਂ ਬਾਹਰ ਨਿਕਲਣ ਅਤੇ ਆਪਣੀ ਸਮਰੱਥਾ ਦੀ ਪੜਚੋਲ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਉਕਤ ਕੈਂਪ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਕਿਰਿਆਤਮਕ ਸਰਗਰਮੀਆਂ ’ਚ ਅਧਿਆਪਕਾਂ ਵਲੋਂ ‘ਸਾਰਨੀ ਦੇ ਵਿਹਾਰ’ ਨਾਲ ਸਬੰਧਿਤ ਗਤੀਵਿਧੀ ਕਰਵਾਈ ਗਈ।ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੀ ਮਹੱਤਤਾ ਦਰਸਾਉਂਦੇ ਹੋਏ ਪਾਠ ਕੰਠ, ਕੋਰੀਅਨ ਫੈਨ ਡਾਂਸ, ਯੋਗਾ, ਸੰਗੀਤ, ਕੈਲੀਗ੍ਰਾਫੀ ਆਦਿ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀਂ ਸਵਾਦਿਸ਼ਟ ਪਕਵਾਨ ਬਣਾਉਣੇ ਸਿਖਾਏ ਗਏ ਜਿਸ ’ਚ ਵਿਦਿਆਰਥੀਆਂ ਨੇ ਆਪਣੀਆਂ ਕਲਾਵਾਂ ਨੂੰ ਪੇਸ਼ ਕੀਤਾ।ਇਸ ਦੇ ਨਾਲ ਹੀ ਇੰਗਲਿਸ਼ ਸਪੋਕਨ ਦੀਆਂ ਕਲਾਸਾਂ ਲਗਾ ਕੇ ਵਿਦਿਆਰਥੀਆਂ ਦੇ ਸਵੈ-ਵਿਸ਼ਵਾਸ ’ਚ ਵਾਧਾ ਕੀਤਾ ਗਿਆ।ਕਲਾ ਤੇ ਸ਼ਿਲਪਕਾਰੀ ਦੇ ਵੀ ਵ ਖ-ਵੱਖ ਨਮੂਨੇ ਪੇਸ਼ ਕੀਤੇ ਗਏ।ਇਸ ਮੌਕੇ ਪ੍ਰਿੰ: ਗਿੱਲ ਨੇ ਉਮੀਦ ਜਤਾਉਂਦਿਆਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਅਜਿਹੇ ਕੈਂਪ ਲਗਾ ਕੇ ਬੱਚਿਆਂ ਦੇ ਹੌਸਲੇ ਨੂੰ ਵਧਾਇਆ ਜਾਵੇਗਾ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media