ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ ਵਿਖੇ ਜਨਤਾ ਦਰਬਾਰ ਵਿੱਚ ਲੋਕਾਂ
ਦੀਆਂ ਸ਼ਿਕਾਇਤਾਂ ਸੁਣਦੇ ਅਤੇ ਉਹਨਾਂ ਦੇ ਮਸਲੇ ਹੱਲ ਕਰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ `ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਦੀ ਸਹੂਲਤ ਦੇ ਦਿੱਤੀ ਹੈ।ਪੰਜਾਬ ਦਾ ਹਰ ਇੱਕ ਵਾਸੀ ਇਸ ਸਕੀਮ ਅਧੀਨ ਇਲਾਜ਼ ਦੀ ਸਹੂਲਤ ਦਾ ਹੱਕਦਾਰ ਹੋਵੇਗਾ, ਬੱਚਾ ਹੋਵੇ ਜਾਂ ਬਜ਼ੁਰਗ ਜਾਂ ਕੋਈ ਬੇਸਹਾਰਾ।
ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਇਲਾਜ਼ ਲੈਣ ਲਈ ਕੋਈ ਕਾਗਜ਼ੀ ਕਾਰਵਾਈ `ਚ ਉਲਝਣਾ ਨਹੀਂ ਪਏਗਾ, ਅਗਰ ਤੁਹਾਡੇ ਕੋਲ ਕਾਰਡ ਬਣਿਆ ਨਹੀਂ ਹੋਵੇਗਾ ਤਾਂ ਮੌਕੇ `ਤੇ ਅਧਾਰ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਰਜਿਸਟਰ ਕਰਵਾਉਣ ਉਪਰੰਤ ਇਲਾਜ਼ ਕਰਵਾਇਆ ਜਾ ਸਕੇਗਾ।
ਧਾਲੀਵਾਲ ਨੇ ਦਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਸਮੇਤ ਕਰੀਬ 1500 ਨਿੱਜੀ ਹਸਪਤਾਲ ਇਸ ਤਹਿਤ ਪੰਜਾਬੀਆਂ ਦਾ ਮੁਫ਼ਤ ਇਲਾਜ਼ ਕਰਨਗੇ।ਉਹਨਾਂ ਕਿਹਾ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਕੈਸ਼ਲੈਸ਼ ਬੀਮੇ ਦੀ ਸਹੂਲਤ ਦਿੱਤੀ ਗਈ ਹੈ।ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਬੀਮਾਰੀ ਦਾ ਇਲਾਜ਼ ਮੁਫ਼ਤ ਵਿੱਚ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਸਕੀਮ ਵਿੱਚ ਸਰਕਾਰੀ ਕਰਮਚਾਰੀ, ਆਂਗਣਵਾੜੀ, ਆਸ਼ਾ ਵਰਕਰ ਵੀ 100% ਕਵਰ ਹੋਣਗੇ।ਉਨਾਂ ਕਿਹਾ ਕਿ ਇਹ ਯੋਜਨਾ ਤਿੰਨ ਮਹੀਨੇ ਵਿੱਚ ਲਾਗੂ ਕੀਤੀ ਜਾਵੇਗੀ।
ਧਾਲੀਵਾਲ ਨੇ ਦੱਸਿਆ ਕਿ ਉਹ ਲੋਕਾਂ ਦੇ ਕੰਮ ਕਰਨ ਲਈ ਹਫਤੇ ਵਿੱਚ ਦੋ ਵਾਰ ਅਜਨਾਲਾ ਅਤੇ ਰਮਦਾਸ ਵਿਖੇ ਜਨਤਾ ਦਰਬਾਰ ਲਗਾਉਂਦੇ ਹਨ ਅਤੇ ਅੱਜ ਵੀ ਇਸੇ ਯੋਜਨਾ ਤਹਿਤ ਰਮਦਾਸ ਵਿਖੇ ਜਨਤਾ ਦਰਬਾਰ ਲਗਾਇਆ ਗਿਆ ਸੀ, ਜਿਥੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਲੋਕਾਂ ਦੇ ਮਸਲੇ ਮੌਕੇ ‘ਤੇ ਹੱਲ ਕੀਤੇ ਗਏ ਹਨ।
Check Also
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ‘ਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਵਿੱਚ ਅਵਲ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ …
Punjab Post Daily Online Newspaper & Print Media