Monday, February 2, 2026

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣਾਏ ਸਟੂਡੀਓ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਿਆਰ ਕਰਵਾਏ ਗਏ ਨਵੇਂ ਸਟੂਡੀਓ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ।ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਟੂਡੀਓ ਨੂੰ ਕਾਰਜਸ਼ੀਲ ਕਰਦਿਆਂ ਕਿਹਾ ਕਿ ਮੀਡੀਏ ਦੀਆਂ ਬਦਲੀਆਂ ਲੋੜਾਂ ਅਤੇ ਪ੍ਰਚਾਰ ਪ੍ਰਸਾਰ ਦੇ ਯੁੱਗ ਵਿੱਚ ਨਵੀਆਂ ਤਕਨੀਕਾਂ ਬੇਹੱਦ ਜ਼ਰੂਰੀ ਹਨ।ਸਮੇਂ ਦੇ ਹਾਣੀ ਬਣਦਿਆਂ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨ ਕਰ ਰਹੀ ਹੈ।ਇਸੇ ਤਹਿਤ ਅਤਿ-ਆਧੁਨਿਕ ਤਕਨੀਕ ਨਾਲ ਇਹ ਸਟੂਡੀਓ ਤਿਆਰ ਕਰਵਾਇਆ ਗਿਆ ਹੈੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਨੌਜੁਆਨ ਪੀੜ੍ਹੀ ਨੂੰ ਸਿੱਖ ਸਿਧਾਂਤਾਂ ਅਤੇ ਗੁਰਮਤਿ ਨਾਲ ਜੋੜਨਾ ਹੈ। ਇਸ ਲਈ ਇਸ ਸਟੂਡੀਓ ਵਿੱਚ ਸਿੱਖ ਇਤਿਹਾਸ, ਗੁਰਮਤਿ ਸਿਧਾਂਤ ਅਤੇ ਸਿੱਖ ਰਹਿਤ ਮਰਯਾਦਾ ’ਤੇ ਆਧਾਰਿਤ ਪ੍ਰੋਗਰਾਮ ਤਿਆਰ ਕੀਤੇ ਜਾਣਗੇ।ਇਸ ਤੋਂ ਇਲਾਵਾ ਸਿੱਖ ਸੰਸਥਾ ਵੱਲੋਂ ਧਰਮ ਪ੍ਰਚਾਰ, ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਜਾਂਦੇ ਕਾਰਜਾਂ ਨੂੰ ਉਭਾਰਨ ਲਈ ਵੀ ਇਸ ਨੂੰ ਵਰਤੋਂ ਵਿਚ ਲਿਆਂਦਾ ਜਾਵੇਗਾ।
ਸਟੂਡੀਓ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਮੋਹਨ ਸਿੰਘ ਬੰਗੀ, ਬੀਬੀ ਜੋਗਿੰਦਰ ਕੌਰ, ਨਵਤੇਜ ਸਿੰਘ ਕਾਉਣੀ, ਜਸਮੇਰ ਸਿੰਘ ਲਾਛੜੂ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ, ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਰਾਣਾ ਆਦਿ ਮੌਜ਼ੂਦ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …