ਸਮਰਾਲਾ, 12 ਜੁਲਾਈ (ਇੰਦਰਜੀਤ ਕੰਗ) – ਸਮਰਾਲਾ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਲਵਾ ਕਾਲਜ ਬੌਂਦਲੀ ਵਿਖੇ ਕਾਲਜ ਮੈਨੇਜਮੈਂਟ ਦੇ ਸੱਦੇ ‘ਤੇ
ਪੁਰਾਣੇ ਵਿਦਿਆਰਥੀਆਂ ਦੀ ਇਕੱਤਰਤਾ ਹੋਈ।ਜਿਸ ਵਿੱਚ ਮਾਲਵਾ ਕਾਲਜ ਬੌਂਦਲੀ ਸਮਰਾਲਾ ਦੀ ਐਲੂਮਨੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।ਨਾਟਕਕਾਰ ਰਾਜਵਿੰਦਰ ਸਮਰਾਲਾ ਨੂੰ ਪ੍ਰਧਾਨ ਅਤੇ ਐਡਵੋਕੇਟ ਗਗਨਦੀਪ ਸ਼ਰਮਾ ਨੂੰ ਸਕੱਤਰ, ਐਡਵੋਕੇਟ ਅਨਿਲ ਗੰਭੀਰ ਨੂੰ ਵਾਈਸ ਪ੍ਰਧਾਨ ਅਤੇ ਸਾਬਕਾ ਐਮ.ਸੀ ਅੰਮ੍ਰਿਤਪੁਰੀ ਨੂੰ ਸਹਾਇਕ ਸਕੱਤਰ ਚੁਣਿਆ ਗਿਆ।ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਆਲਮਦੀਪ ਸਿੰਘ ਮੱਲਮਾਜਰਾ ਤੇ ਜਨਰਲ ਸਕੱਤਰ ਤਜਿੰਦਰ ਸਿੰਘ ਤੇਜੀ ਨੇ ਕਿਹਾ ਕਿ ਕਾਲਜ ਦੇ ਵਧੀਆ ਪ੍ਰਬੰਧ ਅਤੇ ਤਰੱਕੀ ਦੇ ਲਈ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨਾਲ ਵੱਖ-ਵੱਖ ਸਮੇਂ ਰਾਬਤਾ ਕੀਤਾ ਜਾਂਦਾ ਰਿਹਾ ਹੈ।ਨਵੀਂ ਚੁਣੀ ਗਈ ਟੀਮ ਵਲੋਂ ਇਹ ਭਰੋਸਾ ਦਿੱਤਾ ਗਿਆ ਕਿ ਮਾਲਵਾ ਕਾਲਜ ਬੌਂਦਲੀ ਸਮਰਾਲਾ ਲਈ ਸਰਬਪੱਖੀ ਵਿਕਾਸ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ।
ਜਿਕਰਯੋਗ ਹੈ ਕਿ ਇਹ ਵਿਦਿਅਕ ਸੰਸਥਾ ਇਲਾਕੇ ਦੀ ਸਿਰਮੌਰ ਸੰਸਥਾ ਹੈ ਜਿਥੋਂ ਕਿ ਬਹੁਤ ਸਾਰੇ ਵਿਦਿਆਰਥੀ ਪੜ੍ਹ ਕੇ ਉਚ ਅਧਿਕਾਰੀ ਅਤੇ ਵੱਖੋ ਵੱਖਰੇ ਰੁਤਬੇ ਹਾਸਲ ਕਰ ਚੁੱਕੇ ਹਨ।ਸੋ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸੰਸਥਾ ਦੇ ਨਾਲ ਜੋੜਨ ਅਤੇ ਉਸ ਦੇ ਬਹੁ ਪੱਖੀ ਵਿਕਾਸ ਦੇ ਲਈ ਪੁਰਜ਼ੋਰ ਉਪਰਾਲੇ ਕੀਤੇ ਜਾਣਗੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਦਿਨੇਸ਼ ਸ਼ਰਮਾ ਅਤੇ ਲੈਕਚਰਾਰ ਮੈਡਮ ਕੁਲਵਿੰਦਰ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਨਵੀਂ ਚੁਣੀ ਟੀਮ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਏਗੀ।ਇਹ ਕਾਮਨਾ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਵਿਦਿਅਕ ਸੰਸਥਾ ਨਵੀਆਂ ਉੱਚਾਈਆਂ ਨੂੰ ਛੂਹੇਗੀ।
ਇਸ ਮੌਕੇ ਮੌਜ਼ੂਦ ਪਤਵੰਤੇ ਸੱਜਣਾਂ ਵਿੱਚ ਮੈਨੇਜਮੈਂਟ ਕਮੇਟੀ ਦੇ ਮੈਂਬਰ ਪਰਮਿੰਦਰ ਸਿੰਘ ਪਾਲਮਾਜਰਾ, ਗੁਰਪਾਲ ਸਿੰਘ ਸਾਬਕਾ ਸਰਪੰਚ ਘੁੰਗਰਾਲੀ ਸਿੱਖਾਂ, ਡਿਪਟੀ ਡੀ.ਈ.ਓ ਲੁਧਿਆਣਾ ਮਨੋਜ ਕੁਮਾਰ, ਪ੍ਰਿੰਸੀਪਲ ਗੁਰਜੰਟ ਸਿੰਘ, ਪ੍ਰਿੰਸੀਪਲ ਰਾਜਿੰਦਰ ਸਿੰਘ, ਲੈਕਚਰਾਰ ਕੁਲਦੀਪ ਸਿੰਘ, ਪ੍ਰਸਿੱਧ ਅਦਾਕਾਰ ਕਮਲਜੀਤ ਕੌਰ ਦਿਆਲਪੁਰਾ, ਕਹਾਣੀਕਾਰ ਸੰਦੀਪ ਸਮਰਾਲਾ, ਸਮਾਜਸੇਵੀ ਅੰਮ੍ਰਿਤਪਾਲ ਸਮਰਾਲਾ, ਲੈਕਚਰਾਰ ਜਗਦੀਪ ਸਿੰਘ, ਪ੍ਰੋ. ਪਵਨਦੀਪ ਕੌਰ, ਪ੍ਰੋ. ਭੁਪਿੰਦਰ ਕੌਰ, ਦੀਪਕ ਸ਼ਰਮਾ ਅਤੇ ਕਿਰਨਦੀਪ ਕੌਰ ਆਦਿ ਹਾਜ਼ਰ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media