Wednesday, August 6, 2025
Breaking News

ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ

ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਤਿੰਦਰ ਕੌਰ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ ਆਈ ਮੋਬਾਈਲ ਯੂਨਿਟ ਡਾ. ਨਿਧੀ ਸਤੀਸ਼ ਮਿੱਤਲ ਦੀ ਅਗਵਾਈ ਵਿੱਚ ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਦੀ ਇਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ।
ਡਾ. ਨਿਧੀ ਮਿੱਤਲ ਨੇ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਮਕਸਦ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਅਤੇ ਘੱਟ ਨਿਗ੍ਹਾ ਵਾਲੇ ਬੱਚਿਆਂ ਦੀ ਪਹਿਚਾਣ ਕਰ ਕੇ ਉਨ੍ਹਾਂ ਦਾ ਜਲਦ ਇਲਾਜ਼ ਕਰਵਾਉਣਾ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਸਕੂਲ ਹੈਲਥ ਟੀਮਾਂ ਪਹਿਲਾਂ ਤੋਂ ਹੀ ਬੱਚਿਆਂ ਦੀ ਅੱਖਾਂ ਦੀ ਜਾਂਚ ਕਰ ਰਹੀਆਂ ਹਨ।ਹੁਣ ਸਕੂਲ ਅਧਿਆਪਕਾਂ ਨੂੰ ਵੀ ਇਸ ਸਬੰਧੀ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਜੋ ਜਲਦੀ ਤੋਂ ਜਲਦੀ ਘੱਟ ਨਿਗ੍ਹਾ ਵਾਲੇ ਬੱਚਿਆਂ ਦੀ ਪਹਿਚਾਣ ਕੀਤੀ ਜਾ ਸਕੇ ਅਤੇ ਉਹਨਾਂ ਨੂੰ ਮੁਫਤ ਐਨਕਾਂ ਦਿੱਤੀਆਂ ਜਾ ਸਕਣ, ਉਹਨਾਂ ਕਿਹਾ ਕਿ ਸਮੂਹ ਮਾਸਟਰ ਟਰੇਨਰਜ਼ (ਟੀਚਰ) ਨੂੰ ਵਿਜ਼ਨ ਸਕਰੀਨਿੰਗ ਫਾਰਮ ਟੈਪਲੇਟ ਭਰਨ ਬਾਰੇ ਵੀ ਟ੍ਰੇਨਿੰਗ ਦਿੱਤੀ ਗਈ, ਤਾਂ ਜੋ ਹਰ ਸਕੂਲ ਟੀਚਰ ਵਿਜ਼ਨ ਸਕ੍ਰੀਨ ਦਾ ਰਿਕਾਰਡ ਸਮੇਤ ਰੈਫਰਲ ਦਾ ਰਿਕਾਰਡ ਵੀ ਮੇਨਟੇਨ ਕਰ ਸਕੇ।ਇਸ ਮੌਕੇ ਓ.ਓ ਕੁਨਾਲ ਥਰੇਜਾ, ਸੁਮਨਦੀਪ ਕੌਰ ਅਤੇ ਮਾਸਟਰ ਟਰੇਨਰ ਅਧਿਆਪਕ ਮੌਜ਼ੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …