ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕੇ ਵਿੱਚ
ਪੈਂਦੀ ਬਾਬਾ ਦੀਪ ਸਿੰਘ ਕਲੋਨੀ ਦੀ ਪੰਚਾਇਤ ‘ਆਪ’ ਵਿੱਚ ਸ਼ਾਮਲ ਹੋ ਗਈ ਹੈ।ਆਮ ਆਦਮੀ ਪਾਰਟੀ ਦੇ ਉਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਪੰਚਾਇਤ ਦੇ ਸਰਪੰਚ ਕੁਲਵਿੰਦਰ ਸਿੰਘ ਕਿੰਦਾ, ਮੈਂਬਰ ਮਨਦੀਪ ਸਿੰਘ, ਅਸ਼ੋਕ ਕੁਮਾਰ, ਸਤਪਾਲ ਸਿੰਘ, ਬਲਕਾਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।ਕਲੋਨੀ ਪ੍ਰਧਾਨ ਹੈਪੀ, ਪ੍ਰੇਮ ਸਿੰਘ, ਕੈਪਟਨ ਨਿਰਮਲ ਸਿੰਘ, ਰਾਮਬਲੀ ਅਤੇ ਪ੍ਰਵੀਨ ਧਵਨ ਵੀ ਮੌਜ਼ੂਦ ਸਨ।ਸਰਪੰਚ ਕੁਲਵਿੰਦਰ ਸਿੰਘ ਕਿੰਦਾ ਅਤੇ ਸਮੂਹ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਤਰੀ ਵਿਧਾਨ ਸਭਾ ਖੇਤਰ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਦੀ ਕਾਰਜਸ਼ੈਲੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪੰਚਾਇਤ ਦਾ ਪੂਰੀ ਤਰ੍ਹਾਂ ਵਿਕਾਸ ਹੋਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਚਾਇਤ ਖੇਤਰ ਦੇ ਲੋਕਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼ ਮਿਲੇਗਾ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media