ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਐਸ.ਡੀ.ਐਮ ਅੰਮ੍ਰਿਤਸਰ-1 ਗੁਰਸਿਮਰਨ ਸਿੰਘ ਢਿੱਲੋਂ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਰੀਜ਼ਨਲ ਟਰਾਂਸਪੋਰਟ
ਅਫਸਰ ਖੁਸ਼ਦਿਲ ਸਿੰਘ ਦੀ ਰਹਿਨੁਮਾਈ ਹੇਠ ਸਹਾਇਕ ਟਰਾਂਸਪੋਰਟ ਅਫਸਰ ਮਿਸ ਸ਼ਾਲੂ ਹਰਚੰਦ ਅਤੇ ਟ੍ਰੈਫਿਕ ਐਜੂਕੇਸ਼ਨ ਟੀਮ ਇੰਚਾਰਜ਼ ਸਬ ਇੰਸਪੈਕਟਰ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਨੇ ਸੇਫ ਸਕੂਲ ਵਾਹਨ ਟੀਮ ਨਾਲ ਵੱਖ-ਵੱਖ ਸਕੂਲਾਂ ਦਾ ਸੇਫ ਸਕੂਲ ਵਾਹਨ ਪਾਲਸੀ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਦੌਰਾ ਕੀਤਾ ਗਿਆ।ਤਹਿਸੀਲ ਅੰਮ੍ਰਿਤਸਰ-1 ਦੇ ਸਕੂਲਾਂ ਦਾ ਨਿਰੀਖਣ ਕਰਦੇ ਹੋਏ ਕੈਂਬਰੇਜ ਇੰਟਰਨੈਸ਼ਨਲ ਸਕੂਲ ਲੋਹਾਰਕਾ ਰੋਡ ਅੰਮ੍ਰਿਤਸਰ ਵਿਖੇ ਚੈਕਿੰਗ ਕੀਤੀ ਗਈ।ਜਿਸ ਵਿੱਚ ਸਮੁੱਚੀ ਸਕੂਲ ਦੀ ਟਰਾਂਸਪੋਰਟ ਕਮੇਟੀ, ਬੱਸ ਡਰਾਇਵਰਾਂ, ਬੱਸ ਹੈਲਪਰਾਂ ਅਤੇ ਸਕੂਲ ਮੁਖੀ ਨੂੰ ਸਕੂਲ ਸੇਫ ਵਾਹਨ ਪਾਲਸੀ ਬਾਰੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਕਿ ਸਕੂਲ ਸੇਫ ਵਾਹਨ ਪਾਲਸੀ ਦੀ ਪਾਲਣਾ ਯਕੀਨੀ ਕੀਤੀ ਜਾਵੇ।ਏ.ਟੀ.ਓ ਮੈਡਮ ਨੇ ਕਿਹਾ ਕਿ ਇਸ ਤਰ੍ਹਾਂ ਦੀ ਜਾਗਰੂਕਤਾ ਮੁਹਿੰਮ ਅਤੇ ਅਚਨਚੇਤ ਨਿਰੀਖਣ ਜਾਰੀ ਰਹਿਣਗੇ।ਜੇਕਰ ਕੋਈ ਵੀ ਸਕੂਲ ਸੇਫ ਵਾਹਨ ਪਾਲਿਸੀ ਦੇ ਉਲੰਘਣਾ ਕਰਦਾ ਪਾਇਆ ਗਿਆ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਨਿਰੀਖਣ ਦੌਰਾਨ, ਹਰਪ੍ਰੀਤ ਸਿੰਘ ਜਿਲ੍ਹਾ ਕੋਆਰਡੀਨੇਟਰ (ਐਜੂਕੇਸ਼ਨ), ਬਲਵਿੰਦਰ ਸਿੰਘ ਜਿਲ੍ਹਾ ਬਾਲ ਸੁਰੱਖਿਆ ਦਫਤਰ ਵੀ ਹਾਜ਼ਰ ਸਨ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media