ਭੀਖੀ, 25 ਜੁਲਾਈ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਤਿੰਨ ਰੋਜ਼ਾ ਜਿਲ੍ਹਾ ਪੱਧਰੀ ਸ਼ੂਟਿੰਗ (ਫਾਇਰਿੰਗ) ਟੂਰਨਾਮੈਂਟ ਮੌਕੇ ਇਨਾਮ ਵੰਡ
ਸਮਾਗਮ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਬ੍ਰਿਜ਼ ਲਾਲ ਵਿਸ਼ੇਸ਼ ਤੌਰ ‘ਤੇ ਇਸ ਸਮਾਗਮ ਵਿੱਚ ਸ਼ਾਮਲ ਹੋਏ।ਉਨ੍ਹਾਂ ਵਲੋਂ ਸ਼ੂਟਿੰਗ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਗਈ।ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਰੀਰਕ ਅਰੋਗਤਾ, ਬੌਧਿਕ ਵਿਕਾਸ, ਮਨੋਰੰਜ਼ਨ ਤੇ ਆਚਰਣ ਉਸਾਰੀ ਵਿੱਚ ਵੱਡਾ ਯੋਗਦਾਨ ਪਾਉਂਦੀਆਂ ਹਨ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਕਿਹਾ ਕਿ ਇਸ ਤਿੰਨ ਰੋਜ਼ਾ ਸ਼ੂਟਿੰਗ ਟੂਰਨਾਮੈਂਟ ਵਿੱਚ ਕੁੱਲ 115 ਖਿਡਾਰੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ ਹੀ ਮੁਕਾਬਲੇ ਦੀ ਭਾਵਨਾ ਅਤੇ ਆਸ਼ਾਵਾਦੀ ਦ੍ਰਿਸ਼ਟੀਕੋਣ ਪੈਦਾ ਹੁੰਦਾ ਹੈ।ਵਿੱਦਿਆ ਮੰਦਰ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਲੋਕ-ਨਾਚ ਪੇਸ਼ ਕੀਤਾ ਗਿਆ।ਸ਼ੂਟਿੰਗ ਮੁਕਾਬਲਿਆਂ ਵਿੱਚੋਂ ਪਹਿਲੇ, ਦੂਜੇ, ਤੀਜੇ ਸਥਾਨ ‘ਤੇ ਰਹਿਣ ਵਾਲੇ ਸਾਰੇ ਹੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਜਿਲ੍ਹਾ ਸ਼ੂਟਿੰਗ ਐਸੋਸੀਏਸ਼ਨ ਦੇ ਸਕੱਤਰ ਸੁਰਿੰਦਰ ਸਿੰਘ, ਮੀਤ ਪ੍ਰਧਾਨ ਅੰਮ੍ਰਿਤ ਢਿੱਲੋਂ, ਗੁਰਜੀਤ ਸਿੰਘ ਢਿੱਲੋਂ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਜਿੰਦਰ ਪਾਲ, ਪ੍ਰਬੰਧਕ ਅੰਮ੍ਰਿਤ ਲਾਲ, ਸੀਨੀ. ਵਾਈਸ ਪ੍ਰਧਾਨ ਪ੍ਰਸ਼ੋਤਮ ਮੱਤੀ, ਵਾਈਸ ਪ੍ਰਧਾਨ ਡਾ: ਮੱਖਣ ਲਾਲ, ਮੈਂਬਰ ਭੂਸ਼ਣ ਕੁਮਾਰ ਵੀ ਹਾਜ਼ਰ ਸਨ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media