ਅੰਮ੍ਰਿਤਸਰ, 25 ਜੁਲਾਈ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤਾ ਜਾਣ ਵਾਲਾ ਬਹੁ ਵਕਾਰੀ ‘ਡਾ.
ਰਵਿੰਦਰ ਰਵੀ ਯਾਦਗਾਰੀ ਅਲੋਚਨਾ ਪੁਰਸਕਾਰ’ ਇਸ ਵਾਰੀ ਪੰਜਾਬੀ ਵਿਦਵਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੂੰ ਦਿੱਤਾ ਗਿਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਹੋਏ ਇਸ ਸਮਾਗਮ ਦੇ ਕਨਵੀਨਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ ਅਤੇ ਮੀਤ ਪ੍ਰਧਾਨ ਸ਼ੈਲਿੰਦਰਜੀਤ ਸਿੰਘ ਰਾਜਨ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਵਿੱਚ ਪ੍ਰਸਿੱਧ ਪੱਤਰਕਾਰ ਅਤੇ ਕਾਲਮ ਨਵੀਸ ਸਤਨਾਮ ਸਿੰਘ ਮਾਣਕ, ਡਾ. ਲਖਵਿੰਦਰ ਸਿੰਘ ਜੌਹਲ ਅਤੇ ਡਾ. ਮਨਮੋਹਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਉਪ ਕੁਲਪਤੀ ਡਾ. ਕਰਮਜੀਤ ਸਿੰਘ ਦੇ ਸੰਦੇਸ਼ ਨਾਲ ਸ਼ੁਰੂ ਹੋਏ ਇਸ ਸਮਾਗਮ ਵਿੱਚ ਸਤਨਾਮ ਸਿੰਘ ਮਾਣਕ ਨੇ ਬੋਲਦਿਆਂ ਕਿਹਾ ਕਿ ਡਾ. ਮਨਜਿੰਦਰ ਸਿੰਘ ਪੰਜਾਬੀ ਜੁਬਾਨ ਦੇ ਪ੍ਰਬੁੱਧ ਵਿਦਵਾਨ ਹਨ ਅਤੇ ਉਹਨਾਂ ਕੋਲ ਭਾਸ਼ਾ ਵਿਗਿਆਨ ਦੀ ਗਹਿਰੀ ਸਮਝ ਹੈ।ਡਾ. ਲਖਵਿੰਦਰ ਸਿੰਘ ਜੌਹਲ ਨੇ ਕੇਂਦਰੀ ਸਭਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਡਾ. ਰਵਿੰਦਰ ਰਵੀ ਅਲੋਚਨਾ ਪੁਰਸਕਾਰ ਲਈ ਡਾ. ਮਨਜਿੰਦਰ ਹੁਰਾਂ ਦੀ ਚੋਣ ਸ਼ਲਾਘਾਯੋਗ ਉਦਮ ਹੈ। ਡਾ. ਮਨਮੋਹਨ ਨੇ ਵਧਾਈ ਦੇਂਦਿਆਂ ਕਿਹਾ ਕਿ ਅਜਿਹੇ ਮਾਨ ਸਨਮਾਨ ਹੋਰ ਜ਼ਿੰਮੇਵਾਰੀਆਂ ਦਾ ਅਹਿਦ ਵੀ ਕਰਵਾਉਂਦੇ ਹਨ।
ਡਾ. ਬਲਜੀਤ ਕੌਰ ਰਿਆੜ, ਡਾ. ਮੇਘਾ ਸਲਵਾਨ, ਡਾ. ਹਰਿੰਦਰ ਸੋਹਲ, ਬਲਵਿੰਦਰ ਸੰਧੂ, ਗੁਰਮੀਤ ਬਾਜਵਾ, ਜਗਦੀਸ਼ ਸਚਦੇਵਾ, ਡਾ. ਹਰਪ੍ਰੀਤ ਰਾਣਾ ਅਤੇ ਪ੍ਰਿੰ. ਕੁਲਵੰਤ ਸਿੰਘ ਅਣਖੀ ਨੇ ਵੀ ਸੰਬੋਧਨ ਕਰਦਿਆਂ ਡਾ. ਮਨਜਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ, ਜਦਕਿ ਸਭਾ ਦੇ ਮੀਤ ਪ੍ਰਧਾਨ ਸੈਲਿੰਦਰਜੀਤ ਸਿੰਘ ਰਾਜਨ ਨੇ ਸਭ ਦਾ ਧੰਨਵਾਦ ਕੀਤਾ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media