Sunday, July 26, 2026

ਆਮ ਆਦਮੀ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਲਈ ਬਲਾਕ-ਵਾਈਜ਼ ਮੀਟਿੰਗਾਂ ਜਾਰੀ – ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਹਲਕਾ ਦੱਖਣੀ ਦੇ ਸੰਗਠਨ ਦੀ ਅਹਿਮ ਮੀਟਿੰਗ ਪਾਰਟੀ ਹਾਈਕਮਾਨ ਅਤੇ ਹਲਕਾ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਧਾਨ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਹਲਕਾ ਸੰਗਠਨ ਇੰਚਾਰਜ਼ ਵਿਕਰਮਜੀਤ ਵਿੱਕੀ, ਕੌਂਸਲਰ ਅਸ਼ੋਕ ਕੁਮਾਰ ਅਤੇ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਦੇ ਸਹਿਯੋਗ ਨਾਲ ਕੰਵਰ ਐਵਨਿਊ ਵਿਖੇ ਹੋਈ। ਬਰਾੜ ਵਲੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।ਇਸ ਦੌਰਾਨ ਜਿਲ੍ਹਾ ਟੀਮ ਵਲੋਂ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਹੀ ਹੱਲ ਕਰਵਾਓਣ ਦਾ ਭਰੋਸਾ ਦਿੱਤਾ ਗਿਆ।ਬਰਾੜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ ਅਤੇ ਮਾਨ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇਗਾ।
ਇਸ ਮੌਕੇ ਜਿਲ੍ਹਾ ਸਕੱਤਰ ਮੁਖਵਿੰਦਰ ਸਿੰਘ ਵਿਰਦੀ, ਜਿਲ੍ਹਾ ਮੀਡੀਆ ਇੰਚਾਰਜ਼ ਸਤਨਾਮ ਸਿੰਘ ਮਠਾੜੂ, ਸੁਖਬੀਰ ਸਿੰਘ, ਮਨਜੀਤ ਸਿੰਘ, ਸੁਨੀਲ ਕਪੂਰ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਸੁਖਬਾਜ ਸਿੰਘ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …