ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਅਧਿਕਾਰੀਆਂ ਵਲੋਂ ਤੰਦਰੁਸਤ ਜ਼ਿੰਦਗੀ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਜ਼ਿਲਾ
ਸਮਾਜਿਕ ਨਿਆਂ ਅਧਿਕਾਰਤਾ ਅਫਸਰ ਪੱਲਵ ਸ਼੍ਰੇਸ਼ਟਾ ਦੀ ਅਗਵਾਈ ਹੇਠ ਇੱਕ ਕ੍ਰਿਕਟ ਮੈਚ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਅਤੇ ਮਹਿਕਮਿਆਂ ਦੇ ਕਰਮਚਾਰੀਆਂ ਨੇ ਭਾਗ ਲਿਆ।ਮੈਚ ਦਾ ਮੁੱਖ ਉਦੇਸ਼ ਨਸ਼ੇ ਦੀ ਦਲਦਲ ਵੱਲ ਜਾ ਰਹੇ ਨੌਜਵਾਨਾਂ ਵਿੱਚ ਨਸ਼ਾ ਮੁਕਤ ਜੀਵਨ ਲਈ ਜਾਗਰੂਕਤਾ ਫੈਲਾਉਣ ਅਤੇ ਖੇਡਾਂ ਪ੍ਰਤੀ ਰੁਚੀ ਵਧਾਉਣਾ ਸੀ।
ਪੱਲਵ ਨੇ ਦੱਸਿਆ ਕਿ ਖੇਡਾਂ ਸਿਰਫ਼ ਮਨੋਰੰਜਨ ਹੀ ਨਹੀਂ, ਸਗੋਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵੀ ਬਹੁਤ ਜਰੂਰੀ ਹਨ।ਇਸ ਰਾਹੀਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਗਿਆ ਕਿ ਉਹ ਆਪਣੇ ਰੋਜ਼ਾਨਾ ਜੀਵਨ ਵਿਚ ਖੇਡਾਂ ਨੂੰ ਸ਼ਾਮਲ ਕਰਨ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।ਖੇਡਾਂ ਸਾਡੇ ਅੰਦਰ ਟੀਮ ਵਰਕ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ।ਸਾਨੂੰ ਸਾਰਿਆਂ ਨੂੰ ਆਪਣਾ ਕੀਮਤੀ ਸਮਾਂ ਖੇਡਾਂ, ਸਿੱਖਿਆ ਅਤੇ ਰਚਨਾਤਮਕ ਸਰਗਰਮੀਆਂ ਵਿੱਚ ਲਗਾ ਕੇ ਆਪਣੇ ਭਵਿੱਖ ਨੂੰ ਇੱਕ ਨਵੀਂ ਦਿਸ਼ਾ ਦੇਣੀ ਚਾਹੀਦੀ ਹੈ।ਮੈਚ ਦਾ ਹਿੱਸਾ ਬਣੇ ਅੰਤਰਰਾਸ਼ਟਰੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੇ ਪਿਤਾ ਰਾਜ ਕੁਮਾਰ ਸ਼ਰਮਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਵਿਕਰਮ ਵਲੋਂ ਪੰਜਾਬ ਸਰਕਾਰ ਦੁਆਰਾ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਦੀ ਸਰਾਹਨਾ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਦੇ ਸਦਕੇ ਨੌਜਵਾਨਾਂ ਵਿੱਚ ਤੰਦੁਰਸਤ ਜੀਵਨ ਜੀਊਣ ਦੀ ਰੁਚੀ ਹੋਰ ਵੀ ਵਧ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਦੇ ਪਰਸਨਲ ਅਸਸਿਸਟੈਂਟ ਵਿਕਰਮ ਰਾਮਪਾਲ, ਸੌਰਵ ਕੋਹਲੀ, ਰਵਿੰਦਰ ਭੱਟੀ, ਚੇਤਨਯਾ, ਤਹਿਸੀਲਦਾਰ ਦਫ਼ਤਰ ਤੋਂ ਪਾਰਸ, ਸਾਹਿਬ, ਕਮਲ ਭਾਟੀਆ ਆਦਿ ਮੌਜ਼ੂਦ ਸਨ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media