ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਦਿਨ ਐਤਵਾਰ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 33ਵੀਂ ਬਰਸੀ ਨੂੰ ਸਮਰਪਿਤ ਭਗਤ
ਪੂਰਨ ਸਿੰਘ ਵਾਰਡ ਸ਼੍ਰੀ ਗੁਰੂ ਨਾਨਕ ਦੇਵ ਹਸਪਤਾਲ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਨਿਤਨੇਮ ਦੀਆਂ ਬਾਣੀਆਂ ਦਾ ਪਾਠ ਕਰਨ ਉਪਰੰਤ ਭੋਗ ਪਾਏ ਗਏ।ਇਹ ਸਾਰਾ ਪ੍ਰੋਗਰਾਮ ਬੀਬੀ ਡਾ. ਇੰਦਰਜੀਤ ਕੌਰ ਅਤੇ ਪਿੰਗਲਵਾੜਾ ਸੰਸਥਾ ਦੇ ਮੈਂਬਰਾਂ ਦੀ ਰਹਿਨੁਮਾਈ ਹੇਠ ਕੀਤਾ ਗਿਆ।ਡਾ. ਇੰਦਰਜੀਤ ਕੌਰ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਪਰੋਕਤ ਵਾਰਡ ਲਾਵਾਰਿਸ ਮਰੀਜ਼ਾਂ ਦੀ ਸੇਵਾ-ਸੰਭਾਲ ਲਈ ਸਥਾਪਿਤ ਕੀਤੀ ਗਈ ਹੈ।ਹੁਣ ਤੱਕ ਇਸ ਵਾਰਡ ਵਿੱਚ ਤਕਰੀਬਨ 57 ਲਵਾਰਿਸ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਗਏ ਹਨ।ਪਿੰਗਲਵਾੜਾ ਸੇਵਾਦਾਰ ਬਹੁਤ ਹੀ ਵਧੀਆ ਢੰਗ ਨਾਲ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਹਨ।ਪਿੰਗਲਵਾੜਾ ਸੇਵਾਦਾਰਾਂ ਤੋਂ ਹਸਪਤਾਲ ਦੇ ਸਟਾਫ਼ ਨੂੰ ਵੀ ਕਾਫ਼ੀ ਕੁੱਝ ਸਿੱਖਣ ਨੂੰ ਮਿਲ ਰਿਹਾ ਹੈ।ਬੀਬੀ ਡਾ. ਇੰਦਰਜੀਤ ਕੌਰ ਵੱਲੋਂ ਅਤੇ ਮੈਂਬਰਾਂ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਬੂਟੇ ਵੀ ਲਾਏ ਗਏ।
ਇਸ ਮੌਕੇ ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ ਪਿੰਗਲਵਾੜਾ ਸੋਸਾਇਟੀ, ਮੁਖਤਾਰ ਸਿੰਘ ਗੋਰਾਇਆ ਆਨਰੇਰੀ ਸਕੱਤਰ, ਰਾਜਬੀਰ ਸਿੰਘ ਮੈਂਬਰ ਪਿੰਗਲਵਾੜਾ, ਡਾ. ਇੰਦਰਜੀਤ ਕੌਰ (ਰੇਨੂੰ), ਭਾਈ ਜਸਬੀਰ ਸਿੰਘ ਬੈਂਕ ਵਾਲੇ, ਬੀਬੀ ਸੁਰਿੰਦਰ ਕੌਰ ਭੱਟੀ, ਬੀਬੀ ਰਾਜਵਿੰਦਰ ਕੌਰ ਬਾਜਵਾ ਸਾਬਕਾ ਇੰਸਪੈਕਟਰ, ਯੋਗੇਸ਼ ਸੂਰੀ ਮੁੱਖ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ, ਹਰਪਾਲ ਸਿੰਘ ਸੰਧੂ ਕੇਅਰ ਟੇਕਰ, ਹਰਿੰਦਰਮੋਹਨ ਸਿੰਘ, ਗੁਲਸ਼ਨ ਰੰਜਨ ਮੈਡੀਕਲ ਸੋਸ਼ਲ ਵਰਕਰ, ਦਲਵਿੰਦਰ ਸਿੰਘ, ਜਗਪ੍ਰੀਤ ਸਿੰਘ ਅਤੇ ਇਕਬਾਲ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media