ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜ਼ਾ ਦੇਣ ਮਗਰੋਂ ਗੁਰੂ ਨਾਨਕ ਦੇਵ
ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਡਾ. ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸਦਾ ਤੋਂ ਰੂਹਾਨੀਅਤ, ਸੇਵਾ ਭਾਵਨਾ ਅਤੇ ਸਾਂਝੀ ਵਿਰਾਸਤ ਦਾ ਕੇਂਦਰ ਰਿਹਾ ਹੈ ਅਤੇ ਇਸ ਮਰਤਬੇ ਨਾਲ ਸ਼ਹਿਰ ਦੀ ਮਹੱਤਤਾ ਹੋਰ ਵਧ ਉਭਰ ਕੇ ਸਾਹਮਣੇ ਆਈ ਹੈ।
ਡਾ. ਕਰਮਜੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੰਮ੍ਰਿਤਸਰ ਦੀ ਪਹਿਚਾਣ ਸ੍ਰੀ ਹਰਿਮੰਦਰ ਸਾਹਿਬ ਤੋਂ ਹੈ, ਜਿਸ ਦੀ ਪ੍ਰਕਾਸ਼ਮਈ ਜੋਤ ਸਾਰੀ ਦੁਨੀਆਂ ਵਿੱਚ ਸ਼ਾਂਤੀ ਅਤੇ ਮਾਨਵਤਾ ਦਾ ਸੰਦੇਸ਼ ਫੈਲਾਉਂਦੀ ਹੈ।ਉਹਨਾਂ ਕਿਹਾ ਕਿ ਸ਼ਹਿਰ ਦੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਨੂੰ ਪਵਿੱਤਰ ਦਰਜ਼ਾ ਮਿਲਣਾ ਸਾਰੇ ਪੰਜਾਬ ਲਈ ਮਾਣ ਦੀ ਗੱਲ ਹੈ।ਵਾਈਸ-ਚਾਂਸਲਰ ਨੇ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣਾ ਫਰਜ਼ ਨਿਭਾਉਣ।ਉਹਨਾਂ ਕਿਹਾ ਕਿ “ਅੰਮ੍ਰਿਤਸਰ ਸਾਡੀ ਆਤਮਿਕ ਧਰੋਹਰ ਹੈ, ਇਸ ਨੂੰ ਸਾਫ-ਸੁਥਰਾ ਅਤੇ ਹਰਾ-ਭਰਾ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।”
ਡਾ. ਕਰਮਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਗਲੇ ਦਿਨਾਂ ਵਿੱਚ ਸ਼ਹਿਰ ਦੀ ਸੁੰਦਰਤਾ, ਵਾਤਾਵਰਣ ਸੰਭਾਲ ਅਤੇ ਵਿਰਾਸਤੀ ਅਸਥਾਨਾਂ ਦੀ ਰੱਖਿਆ ਲਈ ਸਹਿਯੋਗ ਦਿੱਤਾ ਜਾਵੇਗੀ। ਇਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਤੋਂ ਇਲਾਵਾ ਆਮ ਨਾਗਰਿਕਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਅਕਾਦਮਿਕ ਵਰਗਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ।ਅੰਮ੍ਰਿਤਸਰ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜ਼ਾ ਮਿਲਣ ਨਾਲ ਸ਼ਹਿਰ ਦੀ ਰੂਹਾਨੀ ਸ਼ਾਨ ਵਿੱਚ ਵਾਧਾ ਹੋਇਆ ਹੈ ਅਤੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media