Wednesday, December 31, 2025

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 27 ਨਵੰਬਰ (ਜਗਦੀੋਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ “ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਬ੍ਰਹਿਮੰਡੀ ਪ੍ਰਵਚਨ ਅਤੇ ਭਾਈ ਜੈਤਾ ਜੀ” ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਪ੍ਰੋਫੈਸਰ (ਡਾ.) ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਟੀ ਅੰਮ੍ਰਿਤਸਰ ਸ੍ਰੋਤ ਵਕਤਾ ਵਜੋਂ ਸ਼ਾਮਿਲ ਹੋਏ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵਲੋਂ ਆਏ ਹੋਏ ਮਹਿਮਾਨ ਦਾ ਸਵਾਗਤ ਨੰਨ੍ਹਾ ਪੌਦਾ ਭੇਂਟ ਕਰਕੇ ਕੀਤਾ ਗਿਆ।ਉਹਨਾਂ ਦੱਸਿਆ ਕਿ ਇਸ ਸੈਮੀਨਾਰ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨਾਲ਼ ਸਬੰਧਿਤ ਅਸਲ ਹਕੀਕਤ ਦੇ ਰੂ-ਬ-ਰੂ ਕਰਵਾਉਣਾ ਸੀ।ਉਹਨਾਂ ਗੁਰਦੁਆਰਾ ਮਟਨ ਸਾਹਿਬ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ਼ ਫਰਿਆਦ ਲੈ ਕੇ ਆਉਣ ਵਾਲ਼ੇ ਕਸ਼ਮੀਰੀ ਪੰਡਿਤਾਂ ਦੇ ਇਤਿਹਾਸਿਕ ਪਿਛੋਕੜ ਤੋਂ ਜਾਣੂ ਕਰਵਾਇਆ ।
ਡਾ. ਮਨਜਿੰਦਰ ਸਿੰਘ ਨੇ ਆਪਣੇ ਭਾਸ਼ਣ ਵਿੱਚ ਧਰਮ ਦੇ ਅਸਲੀ ਅਰਥ ਸਮਝਾਉਂਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਕਿਸੇ ਧਰਮ ਵਿਸ਼ੇਸ਼ ਲਈ ਨਾ ਹੋ ਕੇ ਸਮੱਚੀ ਮਨੁੱਖਤਾ ਦੀ ਆਜ਼ਾਦੀ ਨਾਲ਼ ਜੋੜ ਕੇ ਪੇਸ਼ ਕੀਤਾ।ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਰਚਿਤ ਬਾਣੀ “ਨਾ ਹਮ ਹਿੰਦੂ ਨਾ ਮੁਸਲਮਾਨ” ਦਾ ਹਵਾਲਾ ਦਿੰਦਿਆਂ ਉਹਨਾਂ ਸਿੱਖ ਵਿਚਾਰਧਾਰਾ ਨੂੰ ਸੰਪਰਦਾਇਕ ਦੀ ਥਾਂ `ਤੇ ਨਿਰੋਲ ਧਾਰਮਿਕ ਦੱਸਦੇ ਹੋਏ ਸਮੁੱਚੀ ਮਾਨਵਤਾ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦੀ ਸਲਾਹ ਦਿੱਤੀ।ਉਨ੍ਹਾਂ ਭਾਈ ਜੈਤਾ ਜੀ ਦੇ ਜੀਵਨ ਅਤੇ ਸਿੱਖ ਧਰਮ ਵਿੱਚ ਉਨ੍ਹਾਂ ਦੀ ਅਹਿਮੀਅਤ ਨੂੰ ਬਿਆਨ ਕੀਤਾ ਅਤੇ ਸਿੱਖ ਧਰਮ ਵਿੱਚ ਊਚ ਨੀਚ ਵਰਗਾ ਕੋਈ ਵੀ ਭੇਦ ਨਾ ਹੋਣ ਦੀ ਗੱਲ ਸਪੱਸ਼ਟ ਕਰਦਿਆਂ ਇਸ ਗੱਲ ਦੀ ਪੁਸ਼ਟੀ ਕਰਨ ਵਾਲ਼ੇ ਹੋਰ ਕਈ ਮਹੱਤਵਪੂਰਨ ਤੱਥਾਂ ਨਾਲ਼ ਵਿਦਿਆਰਥੀਆਂ ਦੀ ਸਾਂਝ ਸਥਾਪਿਤ ਕੀਤੀ ।
ਇਸ ਮੌਕੇ ਸ੍ਰੀਮਤੀ ਕਮਾਇਨੀ ਆਨੰਦ ਡੀਨ ਅਕਾਦਮਿਕ, ਡਾ. ਅਨੀਤਾ ਨਰਿੰਦਰ ਡੀਨ ਕਮਿਊਨਿਟੀ ਇਨੀਸ਼ੀਏਟਿਵਜ਼ ਡਿਵੈਲਪਮੈਂਟ, ਡਾ. ਸੀਮਾ ਜੇਤਲੀ ਮੁਖੀ ਸਮਾਜ ਸ਼ਾਸਤਰ ਵਿਭਾਗ ਸਹਿਤ ਸਮੁੱਚਾ ਪੰਜਾਬੀ ਵਿਭਾਗ ਅਤੇ ਵਿਦਿਆਰਥੀ ਮੌਜ਼ੂਦ ਰਹੇ।ਮੰਚ ਸੰਚਾਲਨ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਵਲੋਂ ਕੀਤਾ ਗਿਆ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …