Tuesday, January 6, 2026

ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਨੇ ਗੁਰੂ ਘਰ ਦੀਆਂ ਸੇਵਾਵਾਂ ਸਮਰਪਣ ਭਾਵ ਨਾਲ ਕੀਤੀਆਂ। ਉਨ੍ਹਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਈ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਦੀ ਸੇਵਾ ਕਰਵਾਈ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਦੀ ਨਿਮਰਤਾ, ਪਿਆਰ ਅਤੇ ਗੁਰੂ ਘਰਾਂ ਦੀ ਸੇਵਾ ਲਈ ਸਮਰਪਣ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਬਾਬਾ ਜੀ ਦੇ ਅਕਾਲ ਚਲਾਣੇ ਨਾਲ ਪੂਰੇ ਪੰਥ ਨੂੰ ਵੱਡਾ ਘਾਟਾ ਪਿਆ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ਼਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਬਾਬਾ ਸੁੱਚਾ ਸਿੰਘ ਦੇ ਅਕਾਲ ਚਲਾਣੇ ਤੇ ਸੰਵੇਦਨਾ ਪ੍ਰਗਟ ਕੀਤੀ।

Check Also

ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …