ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ
ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ (ਮੋਹਾਲੀ) ਦੇ ਮਾਰਗਦਰਸ਼ਨ ਹੇਠ, ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਲੀਗਲ ਸਰਵਿਿਸਜ਼ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਖਾਲਸਾ ਕਾਲਜ ਆਫ ਐਜੂਕੇਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਰਲਡ ਏਡਜ਼ ਡੇਅ ਦੇ ਮੌਕੇ ਜਾਗਰੂਕਤਾ ਮੁਹਿੰਮ ਅਧੀਨ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਸ਼ਾਲ ਐਚ.ਆਈ.ਵੀ /ਏਡਜ਼ ਜਾਗਰੂਕਤਾ ਮੁਹਿੰਮ ਅਤੇ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ ਅਧੀਨ ਇੱਕ ਬਾਈਕ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਦਾ ਉਦੇਸ਼ ਨੌਜਵਾਨਾਂ ਅਤੇ ਸਮਾਜ ਨੂੰ ਐਚ.ਆਈ.ਵੀ./ਏਡਜ਼ ਰੋਕਥਾਮ ਅਤੇ ਨਸ਼ਾ ਮੁਕਤੀ ਯਤਨਾਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਸੀ।
ਰੈਲੀ ਸਕੂਲ ਆਫ ਐਜੂਕੇਸ਼ਨ ਖਾਲਸਾ ਯੂਨੀਵਰਸਿਟੀ ਤੋਂ ਸ਼ੁਰੂ ਹੋਈ, ਵੈਰੇਨੀਅਮ ਪਾਰਕ, ਕੈਂਟੋਨਮੈਂਟ ਅੰਮ੍ਰਿਤਸਰ ਤੱਕ ਗਈ ਅਤੇ ਮੁੜ ਯੂਨੀਵਰਸਿਟੀ ‘ਚ ਸਮਾਪਤ ਹੋਈ।ਵਿਿਦਆਰਥੀਆਂ, ਫੈਕਲਟੀ ਮੈਂਬਰਾਂ, ਵਲੰਟੀਅਰਾਂ ਅਤੇ ਵੱਖ-ਵੱਖ ਹਿੱਸੇਦਾਰਾਂ ਨੇ ਉਤਸ਼ਾਹਪੂਰਵਕ ਭਾਗ ਲਿਆ।ਭਾਗੀਦਾਰਾਂ ਨੇ ਜਾਗਰੂਕਤਾ ਪਲੇਅ ਕਾਰਡ ਲਹਿਰਾਏ, ਨਾਅਰੇ ਲਗਾਏ ਅਤੇ ਸਿਹਤ, ਜ਼ਿੰਮੇਵਾਰੀ ਅਤੇ ਸਮਾਜਿਕ ਵਚਨਬੱਧਤਾ ਦਾ ਸੰਦੇਸ਼ ਪ੍ਰਸਾਰਿਤ ਕੀਤਾ।
ਮਾਣਯੋਗ ਰਿਸੋਰਸ ਪਰਸਨ ਅਮਰਦੀਪ ਸਿੰਘ ਬੈਂਸ ਸੀ.ਜੇ.ਐਮ-ਕਮ-ਸੈਕਟਰੀ ਜ਼ਿਲ੍ਹਾ ਲੀਗਲ ਸਰਵਿਿਸਜ਼ ਅਥਾਰਟੀ ਅੰਮ੍ਰਿਤਸਰ, ਡਾ. ਖੁਸ਼ਵਿੰਦਰ ਕੁਮਾਰ ਰਜਿਸਟਰਾਰ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਡਾ. ਬਿੰਦੂ ਸ਼ਰਮਾ, ਪ੍ਰੋਫੈਸਰ ਖਾਲਸਾ ਕਾਲਜ ਆਫ ਐਜੂਕੇਸ਼ਨ ਖਾਲਸਾ ਯੂਨੀਵਰਸਿਟੀ ਨੇ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ।ਉਨ੍ਹਾਂ ਨੇ ਐਚ.ਆਈ.ਵੀ/ਏਡਜ਼ ਦੀ ਸ਼ੁਰੂਆਤੀ ਪਛਾਣ, ਸੁਰੱਖਿਅਤ ਅਭਿਆਸ ਅਤੇ ਇਸ ਨਾਲ ਜੁੜੇ ਕਲੰਕ ਨੂੰ ਖਤਮ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਨੌਜਵਾਨਾਂ ਵਿੱਚ ਵਧ ਰਹੇ ਨਸ਼ੇ ‘ਤੇ ਚਿੰਤਾ ਜ਼ਾਹਿਰ ਕੀਤੀ ਅਤੇ ਰੋਕਥਾਮ, ਪੁਨਰਵਾਸ ਅਤੇ ਸਮਾਜਿਕ ਸੰਵੇਦਨਸ਼ੀਲਤਾ ਲਈ ਸਾਂਝੇ ਯਤਨਾਂ ਦੀ ਲੋੜ ‘ਤੇ ਭਰੋਸਾ ਦਿਵਾਇਆ।
ਇਹ ਮੁਹਿੰਮ ਵਿਸ਼ਵ ਪੱਧਰੀ ਥੀਮ “ਯੂਥ ਫਾਰ ਚੇਂਜ਼: ਲੈਟਸ ਐਂਡ ਏਡਜ਼” ਨਾਲ ਸੰਗਤ ਸੀ, ਜਿਸ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ ਗਿਆ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media