ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਵਲੋਂ ਆਮ ਲੋਕਾਂ ਨੂੰ
ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਸਬ ਡਵੀਜ਼ਨ ਹਸਪਤਾਲ ਬਾਬਾ ਬਕਾਲਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।ਇਸ ਚੈਕਿੰਗ ਦੌਰਾਨ ਉਹਨਾਂ ਵਲੋਂ ਓ.ਪੀ.ਡੀ ਵਿੱਚ ਭੀੜ ਅਤੇ ਲੰਬੀਆਂ ਕਤਾਰਾਂ ਦੇ ਹੱਲ ਸਬੰਧੀ ਇੱਕ ਹੋਰ ਕਾਊਂਟਰ ਲਗਾਉਣ ਲਈ ਹਦਾਇਤ ਕੀਤੀ ਗਈ।ਇਸ ਤੋਂ ਇਲਾਵਾ ਗਾਇਨੀ ਓ.ਪੀ.ਡੀ, ਵਾਰਡਾਂ, ਅੇਕਸ-ਰੇ, ਲੇਬਰ ਰੂਮ, ਬਲੱਡ ਬੈਂਕ, ਲੈਬ, ਐਮ.ਸੀ.ਐਚ ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪ੍ਰੇਸ਼ਨ ਥੀਏਟਰ ਵਿੱਚ ਜਾ ਕੇ ਜਾਂਚ ਕੀਤੀ ਅਤੇ ਮਰੀਜਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ, ਐਕਸ ਰੇ, ਦੀਆਂ ਸਹੂਲਤਾਂ ਸੰਬਧੀ ਪੁੱਛ-ਪੜਤਾਲ ਕੀਤੀ ਗਈ।ਇਸ ਤੋਂ ਇਲਾਵਾ ਸਟਾਫ ਦੀ ਹਾਜ਼ਰੀ ਬਾਰੇ ਬੜੇ ਵਿਸਥਾਰ ਨਾਲ ਜਾਂਚ ਕੀਤੀ।ਉਨਾ ਸਮੂਹ ਸਟਾਫ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਦਵਾਈਆਂ ਹਸਪਤਾਲ ਵਿਚੋਂ ਹੀ ਉਪਲੱਬਧ ਕਰਵਾਈਆਂ ਜਾਣ, ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ, ਸਮੇਂ ਦੇ ਪਾਬੰਦ ਰਿਹਾ ਜਾਵੇ ਅਤੇ ਸੇਵਾ ਭਾਵਨਾਂ ਨਾਲ ਕੰਮ ਕੀਤਾ ਜਾਵੇ।ਇਸ ਚੈਕਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਨੀਰਜ਼ ਭਾਟੀਆ ਅਤੇ ਜਿਲਾ੍ ਐਮ.ਈ.ਆਈ.ਓ ਅਮਰਦੀਪ ਸਿੰਘ ਵੀ ਉਨ੍ਹਾਂ ਦੇ ਨਾਲ਼ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media