Wednesday, December 31, 2025

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਮਨਾਇਆ ਗਿਆ ਐਨ.ਸੀ.ਸੀ ਦਿਵਸ

ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਲੋਂ ਐਨ.ਸੀ.ਸੀ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਆਰਮੀ ਵਿੰਗ 9 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕੈਡਿਟਾਂ ਨੇ ਦੇਸ਼ ਭਗਤੀ ਅਤੇ ਕਮਿਊਨਿਟੀ ਓਰੀਐਂਟਿਡ ਗਤੀਵਿਧੀਆਂ ਦੀ ਇੱਕ ਲੜੀ ਵਿੱਚ ਹਿੱਸਾ ਲਿਆ।ਕੈਡਿਟਾਂ ਨੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਣ ਲਈ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਅਤੇ ਐਨ.ਸੀ.ਸੀ ਦੀ ਸਹੁੰ ਚੁੱਕ ਕੇ ਅਨੁਸ਼ਾਸਨ, ਏਕਤਾ ਅਤੇ ਰਾਸ਼ਟਰ ਦੀ ਸੇਵਾ ਪ੍ਰਤੀ ਆਪਣੇ ਸਮਰਪਣ ਦੀ ਪੁਸ਼ਟੀ ਕੀਤੀ ।
ਸੂਬੇਦਾਰ ਦਿਗਵਿਜੇ ਕੁਮਾਰ ਜੇ.ਸੀ.ਓ 9 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ, ਇਸ ਸਮਾਗਮ ਦੇ ਮੁੱਖ ਮਹਿਮਾਨ ਸਨ।ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕੈਡਿਟਾਂ ਨੂੰ ਸਮਾਜ ਵਿੱਚ ਅਰਥਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਹਿਮਾਨ ਦਾ ਸਵਾਗਤ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਹਮੇਸ਼ਾਂ ਵਿਿਦਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਚਰਿੱਤਰ ਨਿਰਮਾਣ ਨੂੰ ਤਰਜ਼ੀਹ ਦਿੱਤੀ ਹੈ।ਉਹਨਾਂ ਕਿਹਾ ਕਿ ਐਨ.ਸੀ.ਸੀ ਅਨੁਸ਼ਾਸਨ, ਲੀਡਰਸ਼ਿਪ ਅਤੇ ਦੇਸ਼ ਭਗਤੀ ਪੈਦਾ ਕਰਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।
ਇਸ ਮੌਕੇ ਕਰਨਲ ਜੇ.ਜੇ ਜਡੇਜਾ 9 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਨੇ ਵੀ ਕੈਡਿਟਾਂ ਨੂੰ ਸਨਮਾਨਿਤ ਕੀਤਾ।ਸਮਾਗਮ ਦੌਰਾਨ ਲੈਫਟੀਨੈਂਟ ਡਾ. ਅਮਨਦੀਪ ਕੌਰ (ਏ.ਐਨ.ਓ), ਡਾ. ਅਦਿਤੀ ਜੈਨ ਅਤੇ ਅਨੁਰਾਗ ਗੁਪਤਾ ਵੀ ਮੌਜ਼ੂਦ ਰਹੇ।

 

 

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …