ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ
ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਿਰਆ ਆਰੰਭ ਕਰਦਿਆਂ 25 ਦਸੰਬਰ 2025 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅਪ੍ਰੈਲ 2026 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।ਉਨ੍ਹਾਂ ਕਿਹਾ ਕਿ ਇਸ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਦਸੰਬਰ 2025 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media