ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਐਚ.ਆਈ ਵੀ/ਏਡਜ਼ ਬਾਰੇ ਨੌਜਵਾਨਾਂ ਵਿਚ ਜਾਗਰੂਕਤਾ ਫੈਲਾਉਣ
ਅਤੇ ਇਸ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ।ਕਾਲਜ ਦੇ ਰੈਡ ਰਿਬਨ ਕਲੱਬ ਦੁਆਰਾ ਐਚ.ਆਈ.ਵੀ/ ਏਡਜ਼ ਸਬੰਧੀ ਜਾਗਰੂਕਤਾ ਦਾ ਪਾਸਾਰ ਕਰਨ ਲਈ ਰੰਗੋਲੀ ਮੁਕਾਬਲਾ, ਈ-ਕੁਇਜ਼ ਮੁਕਾਬਲਾ, ਰੈਡ ਰਿਬਨ ਗਠਨ ਅਤੇ ਇੱਕ ਜਾਗਰੂਕਤਾ ਰੈਲੀ ਵਰਗੀਆਂ ਗਤੀਵਿਧੀਆਂ ਦੀ ਇੱਕ ਲੜੀ ਦਾ ਆਯੋਜਨ ਕੀਤਾ ਗਿਆ।
ਵਿਿਦਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਮੁਕਾਬਲਿਆਂ ਦੇ ਜੇਤੂਆਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਲਈ ਇਨਾਮਾਂ ਨਾਲ਼ ਸਨਮਾਨਿਤ ਕੀਤਾ ਗਿਆ।
ਆਪਣੇ ਸੰਬੋਧਨ ਦੌਰਾਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਸ਼ੇਸ਼ ਤੌਰ ‘ਤੇ ਐਚ.ਆਈ.ਵੀ/ ਏਡਜ਼ ਬਾਰੇ ਗ਼ਲਤ ਧਾਰਨਾਵਾਂ ਨੂੰ ਦੂਰ ਕਰਨ, ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਐਚ.ਆਈ.ਵੀ/ ਏਡਜ਼ ਨਾਲ ਪੀੜ੍ਹਤ ਲੋਕਾਂ ਪ੍ਰਤੀ ਹਮਦਰਦੀ ਨੂੰ ਪ੍ਰਗਟ ਕਰਨ ‘ਤੇ ਜ਼ੋਰ ਦਿੱਤਾ।ਉਹਨਾਂ ਨੇ ਨੌਜਵਾਨਾਂ ਨੂੰ ਜਾਗਰੂਕ, ਜ਼ਿੰਮੇਵਾਰ ਨਾਗਰਿਕ ਅਤੇ ਸਸ਼ਕਤ ਬਣਾਉਣ ਵਿੱਚ ਵਿਿਦਅਕ ਸੰਸਥਾਵਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਵਿਿਦਅਕ ਸੰਸਥਾਂਵਾਂ ਇਸ ਸਮੱਸਿਆ ਤੋਂ ਪ੍ਰਭਾਵਿਤ ਵਿਅਕਤੀਆਂ ਦੁਆਰਾ ਦਰਪੇਸ਼ ਚੁਣੌਤੀਆਂ ਨਾਲ਼ ਨਜਿੱਠਣ ਅਤੇ ਇਸ ਪ੍ਰਤੀ ਸਮਝ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਇਸ ਸਮਾਗਮ ਦੌਰਾਨ ਡਾ. ਅਨੀਤਾ ਨਰਿੰਦਰ, ਡੀਨ, ਕਮਿਊਨਿਟੀ ਡਿਵੈਲਪਮੈਂਟ ਇਨੀਸ਼ੀਏਟਿਵਜ਼, ਡਾ. ਬੀਨੂ ਕਪੂਰ, ਕਨਵੀਨਰ, ਰੈਡ ਕਰਾਸ ਯੂਨਿਟ, ਮਿਸ. ਅਕਸ਼ਿਕਾ ਅਨੇਜਾ, ਲੈਫਟੀਨੈਂਟ ਡਾ. ਅਮਨਦੀਪ ਕੌਰ, ਏ. ਐਨ.ਓ. ਅਤੇ ਅਸ਼ੋਕ ਮਲਹੋਤਰਾ ਮੌਜ਼ੂਦ ਰਹੇ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media